13.2 C
Sacramento
Thursday, June 1, 2023
spot_img

ਪਾਕਿ ‘ਚ ਵਿਸਾਖੀ ਮਨਾਉਣ ਲਈ ਭਾਰਤ ਦੇ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ

ਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ 9 ਤੋਂ 18 ਅਪ੍ਰੈਲ ਤੱਕ ਵਿਸਾਖੀ ਦੇ ਤਿਓਹਾਰ ਨਾਲ ਸਬੰਧਤ ਸਾਲਾਨਾ ਸਮਾਰੋਹਾਂ ‘ਚ ਭਾਗ ਲੈਣ ਲਈ ਭਾਰਤ ਦੇ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਹਾਈ ਕਮਿਸ਼ਨ ਨੇ ਦੱਸਿਆ ਕਿ ਇਹ ਸ਼ਰਧਾਲੂ ਸ੍ਰੀ ਡੇਰਾ ਸਾਹਿਬ, ਸ੍ਰੀ ਪੰਜਾ ਸਾਹਿਬ, ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੀ ਯਾਤਰਾ ਕਰਨਗੇ।
ਧਾਰਮਿਕ ਸਥਾਨਾਂ ਦੀ ਯਾਤਰਾ ‘ਤੇ ਦੋ-ਪੱਖੀ ਪ੍ਰੋਟੋਕਾਲ ਦੀਆਂ ਵਿਵਸਥਾਵਾਂ ਦੇ ਤਹਿਤ ਭਾਰਤ ਦੇ ਸਿੱਖ ਅਤੇ ਹਿੰਦੂ ਸ਼ਰਧਾਲੂ ਹਰ ਸਾਲ ਪਾਕਿਸਤਾਨ ਦੀ ਯਾਤਰਾ ਕਰਦੇ ਹਨ। ਇਸ ਪ੍ਰੋਟੋਕਾਲ ਦੇ ਤਹਿਤ ਪਾਕਿਸਤਾਨੀ ਸ਼ਰਧਾਲੂ ਵੀ ਹਰ ਸਾਲ ਭਾਰਤ ਆਉਂਦੇ ਹਨ।
ਭਾਰਤ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁਖੀ ਸਲਮਾਨ ਸ਼ਰੀਫ਼ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਸੁਖਾਵੀਂ ਯਾਤਰਾ ਲਈ ਦੁਆ ਕੀਤੀ। ਹਾਈ ਕਮਿਸ਼ਨ ਦੇ ਬਿਆਨ ਮੁਤਾਬਕ ਸਲਮਾਨ ਨੇ ਕਿਹਾ ਕਿ ਪਾਕਿਸਤਾਨ ਪਵਿੱਤਰ ਧਾਰਮਿਕ ਅਸਥਾਨਾਂ ਦੀ ਸੰਭਾਲ ਕਰਨ ਲਈ ਵਚਨਬੱਧ ਹੈ ਤੇ ਸ਼ਰਧਾਲੂਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ।

Related Articles

Stay Connected

0FansLike
3,790FollowersFollow
20,800SubscribersSubscribe
- Advertisement -spot_img

Latest Articles