ਪਾਕਿ ’ਚ 80 ਸਾਲ ਤੇ ਵੱਧ ਉਮਰ ਦੇ ਨਾਗਰਿਕਾਂ ਨੂੰ ਘਰਾਂ ’ਚ ਹੀ ਲੱਗੇਗੀ ਕਰੋਨਾ ਵੈਕਸੀਨ

108
Share

ਇਸਲਾਮਾਬਾਦ, 6 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ’ਚ ਰਹਿੰਦੇ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਕਰੋਨਾ ਤੋਂ ਬਚਾਅ ਲਈ ਟੀਕਾ ਲਗਾਇਆ ਜਾਵੇਗਾ। ਕੌਮੀ ਸਿਹਤ ਸੇਵਾਵਾਂ ਬਾਰੇ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਪਾਕਿਸਤਾਨ ’ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 103 ਮੌਤਾਂ ਹੋਈਆਂ ਹਨ ਤੇ ਇਸੇ ਅਰਸੇ ਦੌਰਾਨ 3953 ਨਵੇਂ ਕੇਸ ਸਾਹਮਣੇ ਆਏ ਹਨ। ਯੋਜਨਾ ਤੇ ਵਿਕਾਸ ਮੰਤਰੀ ਅਸਦ ਉਮਰ ਨੇ ਕਿਹਾ ਕਿ 80 ਸਾਲ ਤੇ ਵੱਧ ਉਮਰ ਵਾਲੇ ਸਾਰੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ’ਚ ਕਰੋਨਾ ਤੋਂ ਬਚਾਅ ਲਈ ਟੀਕ ਲਾਏ ਜਾਣਗੇ। ਉਮਰ ਨੇ ਕਿਹਾ ਕਿ ਇਹ ਫੈਸਲਾ ਵਧਦੀ ਗਰਮੀ ਤੇ ਬਜ਼ੁਰਗਾਂ ਨੂੰ ਕਤਾਰਾਂ ਵਿਚ ਖੜ੍ਹੇ ਹੋਣ ਤੋਂ ਬਚਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ।

Share