ਪਾਕਿ ਦੀ ਅੱਤਵਾਦੀ ਵਿਰੋਧੀ ਅਦਾਲਤ ਵੱਲੋਂ ਹਾਫ਼ਿਜ਼ ਸਈਦ ਨੂੰ 10 ਸਾਲ ਦੀ ਸਜ਼ਾ

454
Share

ਲਾਹੌਰ, 19 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਅਤਿਵਾਦ ਵਿਰੋਧੀ ਅਦਾਲਤ ਨੇ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜੇ ਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅੱਤਵਾਦ ਨਾਲ ਸਬੰਧਤ ਦੋ ਹੋਰ ਕੇਸਾਂ ਵਿਚ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸੰਯੁਕਤ ਰਾਸ਼ਟਰ ਵੱਲੋਂ ਦਹਿਸ਼ਤਗਰਦ ਐਲਾਨੇ ਸਈਦ ਦੇ ਸਿਰ ‘ਤੇ ਅਮਰੀਕਾ ਨੇ 1 ਕਰੋੜ ਡਾਲਰ ਦਾ ਇਨਾਮ ਰੱਖਿਆ ਹੈ ਤੇ ਉਸ ਨੂੰ ਪਿਛਲੇ ਸਾਲ 17 ਜੁਲਾਈ ਨੂੰ ਦਹਿਸ਼ਤਗਰਦਾਂ ਨੂੰ ਫੰਡਿੰਗ ਕੇਸਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਤਵਾਦ ਵਿਰੋਧੀ ਅਦਾਲਤ ਨੇ ਸਈਦ ਨੂੰ ਇਸ ਸਾਲ ਫਰਵਰੀ ਵਿਚ ਦਹਿਸ਼ਤੀ ਫ਼ੰਡਿੰਗ ਦੇ ਦੋ ਕੇਸਾਂ ਵਿਚ 11 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ। ਸਈਦ ਇਸ ਵੇਲੇ ਲਾਹੌਰ ਦੀ ਉੱਚ ਸੁਰੱਖਿਆ ਵਾਲੀ ਕੋਟ ਲਖਪਤ ਜੇਲ੍ਹ ਵਿਚ ਬੰਦ ਹੈ। ਅਦਾਲਤ ਨੇ ਸਈਦ ਦੇ ਨਾਲ ਜਥੇਬੰਦੀ ਦੇ ਤਿੰਨ ਹੋਰਨਾਂ ਆਗੂਆਂ ਨੂੰ ਵੀ ਸਜ਼ਾ ਸੁਣਾਈ ਹੈ।


Share