ਪਾਕਿ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

691
Share

ਇਸਲਾਮਾਬਾਦ, 17 ਅਕਤੂਬਰ (ਪੰਜਾਬ ਮੇਲ)- ਪਾਕਿ ਦੀ ਕੌਮੀ ਜਵਾਬਦੇਹ ਬਿਊਰੋ ਨੇ ਇਸਲਾਮਾਬਾਦ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਜਾਅਲੀ ਬੈਂਕ ਖ਼ਾਤਿਆਂ ਦੇ ਮਾਮਲੇ ਸਬੰਧੀ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਜ਼ਰਦਾਰੀ ਨੂੰ ਮੈਡੀਕਲ ਕਾਰਨਾਂ ਕਰਕੇ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਵਿਰੋਧੀ ਪਾਰਟੀਆਂ ਦੇ ਸ਼ਕਤੀ ਪ੍ਰਦਰਸ਼ਨ ਤੋਂ ਪਹਿਲਾਂ ਜਾਰੀ ਗ੍ਰਿਫ਼ਤਾਰੀ ਵਾਰੰਟਾਂ ‘ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਨੇ ਟਵੀਟ ਕੀਤਾ, ”ਇਹ ਚਾਲਾਂ ਨਵੀਆਂ ਨਹੀਂ ਹਨ ਅਤੇ ਕੋਈ ਸਾਡਾ ਹੌਸਲਾ ਨਹੀਂ ਤੋੜ ਸਕਦਾ।”


Share