ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਲਹਿੰਦੇ ਪੰਜਾਬ ਦੇ ਸੂਚਨਾ ਮੰਤਰੀ ਨੂੰ ਅਹੁਦੇ ਤੋਂ ਹਟਾਇਆ

533
Share

ਲਾਹੌਰ, 3 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਪੰਜਾਬ ਸੂਬੇ ਦੇ ਸੂਚਨਾ ਮੰਤਰੀ ਅਤੇ ਹਿੰਦੂ ਘੱਟ ਗਿਣਤੀ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਲਈ ਜਾਣੇ ਜਾਂਦੇ ਫਿਆਜ਼ੁਲ ਚੌਹਾਨ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਹ ਕਾਰਵਾਈ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਵਿਰੋਧੀ ਧਿਰ ਨਾਲ ਨਜਿੱਠਣ ‘ਚ ਸੂਬਾਈ ਮੀਡੀਆ ਟੀਮ ਦੀ ਨਾਕਾਮੀ ਤੋਂ ਨਾਖੁਸ਼ੀ ਜ਼ਾਹਰ ਕਰਨ ਮਗਰੋਂ ਕੀਤੀ ਗਈ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ ਤੇਜ਼-ਤਰਾਰ ਆਗੂ ਮੰਨੇ ਜਾਂਦੇ ਚੌਹਾਨ ਨੂੰ ਇਸ ਤੋਂ ਪਹਿਲਾਂ ਫਰਵਰੀ 2019 ਵਿਚ ਹਿੰਦੂ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਾਰਨ ਬਰਤਰਫ਼ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਟਿੱਪਣੀਆਂ ਪੁਲਵਾਮਾ ਹਮਲੇ ਮਗਰੋਂ ਭਾਰਤ ਦੇ ਬਿਆਨ ਦੇ ਜਵਾਬ ਵਿਚ ਦਿੱਤੀਆਂ ਸਨ। ਚੌਹਾਨ ਦੀ ਸੋਸ਼ਲ ਮੀਡੀਆ ‘ਤੇ ਸਖ਼ਤ ਆਲੋਚਨਾ ਮਗਰੋਂ ਪ੍ਰਧਾਨ ਮੰਤਰੀ ਨੇ ਉਸ ਨੂੰ ਹਟਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ। ਹਾਲਾਂਕਿ ਕੁੱਝ ਮਹੀਨਿਆਂ ਮਗਰੋਂ ਮਾਮਲਾ ਸੁਲਝਾ ਕੇ ਊਸ ਨੂੰ ਬਹਾਲ ਕਰ ਦਿੱਤਾ ਸੀ।


Share