ਪਾਕਿ ਵੱਲੋਂ ਭਾਰਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ

480
Share

ਇਸਲਾਮਾਬਾਦ, 10 ਨਵੰਬਰ (ਪੰਜਾਬ ਮੇਲ)- ਪਾਕਿਸਤਾਨੇ ਭਾਰਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ ਭਾਰਤ ਨੂੰ ਆਪਣੇ ਪਾਸਿਓਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਲਈ ਸਿੱਖ ਸ਼ਰਧਾਲੂਆਂ ਨੂੰ ਪਵਿੱਤਰ ਸਥਾਨ ’ਤੇ ਜਾਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 9 ਨਵੰਬਰ 2019 ਨੂੰ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਦੀ ਪੂਰਵ ਸੰਧਿਆ ’ਤੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ ਪਰ ਲਾਂਘਾ ਖੁੱਲ੍ਹਣ ਦੇ ਕੁੱਝ ਹੀ ਮਹੀਨਿਆਂ ਬਾਅਦ ਕੋਰੋਨਾ ਮਹਾਮਾਰੀ ਕਾਰਨ ਸ਼ਰਧਾਲੂਆਂ ਦੀ ਆਵਾਜਾਈ ਮਾਰਚ 2020 ਤੋਂ ਮੁਲਤਵੀ ਕਰ ਦਿੱਤੀ ਗਈ।
ਵਿਦੇਸ਼ ਦਫ਼ਤਰ ਨੇ ਕਿਹਾ, ‘ਭਾਰਤ ਨੇ ਅਜੇ ਤੱਕ ਆਪਣੇ ਪਾਸਿਓਂ ਲਾਂਘਾ ਨਹੀਂ ਖੋਲ੍ਹਿਆ ਹੈ ਅਤੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੀ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਹੈ।’ ਬਿਆਨ ’ਚ ਕਿਹਾ ਗਿਆ ਹੈ, ‘ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਤੋਂ 26 ਨਵੰਬਰ ਤੱਕ ਆਯੋਜਿਤ ਸਮਾਗਮਾਂ ਲਈ ਅਸੀਂ ਭਾਰਤ ਅਤੇ ਦੁਨੀਆਂ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਮੇਜ਼ਬਾਨੀ ਲਈ ਉਤਸੁਕ ਹਾਂ।’


Share