ਪਾਕਿ ਸਿੱਖਾਂ ਨੂੰ ਧਮਕੀ ਮਿਲਣ ਬਾਰੇ ਆਡੀਓ ਜਾਰੀ ਕਰਨ ਵਾਲੇ ਗ੍ਰੰਥੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ

325
Share

ਅੰਮਿ੍ਤਸਰ, 30 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਸਿੱਖ ਭਾਈਚਾਰੇ ਨੂੰ ਕਥਿਤ ਤੌਰ ‘ਤੇ ਮਿਲ ਰਹੀਆਂ ਧਮਕੀਆਂ ਬਾਰੇ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ‘ਚ ਹਾਜ਼ਰ ਸੰਗਤ ਨੂੰ ਜਾਣਕਾਰੀ ਦੇਣ ਉਪਰੰਤ ਇਸ ਬਾਰੇ ਆਡੀਓ ਸੁਨੇਹਾ ਜਾਰੀ ਕਰਨ ਵਾਲੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਲਈ ਮੁਸ਼ਕਿਲ ਵਾਲੀ ਸਥਿਤੀ ਬਣੀ ਹੋਈ ਹੈ | ਮਾਮਲਾ ਜਨਤਕ ਹੋਣ ਉਪਰੰਤ ਭਾਰਤ ਸਮੇਤ ਹੋਰਨਾਂ ਮੁਲਕਾਂ ਦੀਆਂ ਸਿੱਖ ਜਥੇਬੰਦੀਆਂ ਵਲੋਂ ਇਸ ਬਾਰੇ ਚਿੰਤਾ ਜ਼ਾਹਿਰ ਕਰਨ ਤੋਂ ਬਾਅਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਇਸ ਮਾਮਲੇ ਨੂੰ ਦਬਾਉਣ ਅਤੇ ਗ੍ਰੰਥੀ ਸਿੰਘ ਵਲੋਂ ਦਿੱਤੀ ਜਾਣਕਾਰੀ ਨੂੰ ਗੁੰਮਰਾਹਕੁੰਨ ਸਾਬਤ ਕਰਨ ਦੇ ਉਪਰਾਲੇ ਕਰ ਰਹੀ ਹੈ | ਜਿਸ ਨਾਲ ਗਿਆਨੀ ਰਣਜੀਤ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ | ਉਕਤ ਗ੍ਰੰਥੀ ਸਿੰਘ ਨੇ ਆਡੀਓ ਸੁਨੇਹੇ ‘ਚ ਵਿਸ਼ੇਸ਼ ਤੌਰ ‘ਤੇ ਸ੍ਰੀ ਨਨਕਾਣਾ ਸਾਹਿਬ ਅਤੇ ਲਾਹੌਰ ‘ਚ ਰਹਿੰਦੇ ਸਿੱਖ ਭਾਈਚਾਰੇ ਨੂੰ ਦੇਰ ਰਾਤ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਮੁਸ਼ਤੈਦ ਰਹਿਣ ਦੀ ਸਲਾਹ ਦਿੰਦਿਆਂ ਉਨ੍ਹਾਂ ਨੂੰ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ ਅਤੇ ਕੇਅਰ ਟੈਕਰ ਅਜ਼ਹਰ ਸ਼ਾਹ ਨੂੰ ਆਪਣੇ ਸ਼ਨਾਖ਼ਤੀ ਕਾਰਡ, ਰਿਹਾਇਸ਼ੀ ਪਤੇ, ਮੋਬਾਈਲ ਨੰਬਰ ਆਦਿ ਬਾਰੇ ਮੁਕੰਮਲ ਜਾਣਕਾਰੀ ਦੇਣ ਬਾਰੇ ਕਿਹਾ ਹੈ ਤਾਂ ਕਿ ਉਨ੍ਹਾਂ ਲਈ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾ ਸਕਣ | ਉੱਧਰ ਕਮੇਟੀ ਪ੍ਰਧਾਨ ਸਤਵੰਤ ਸਿੰਘ ਨੇ ਗ੍ਰੰਥੀ ਸਿੰਘ ਵਲੋਂ ਦਿੱਤੀ ਜਾਣਕਾਰੀ ਨੂੰ ਤੱਥਹੀਣ ਦੱਸਦਿਆਂ ਦਾਅਵਾ ਕੀਤਾ ਕਿ ਲਾਹੌਰ ‘ਚ ਸਿਰਫ਼ ਇੱਕ ਜਾਂ ਦੋ ਸਿੱਖ ਪਰਿਵਾਰਾਂ ਤੋਂ ਇਲਾਵਾ ਬਾਕੀ ਸਿੱਖ ਭਾਈਚਾਰੇ ਦੇ ਲੋਕ ਹੋਰਨਾਂ ਪਾਕਿਸਤਾਨੀ ਸ਼ਹਿਰਾਂ ਤੋਂ ਵਪਾਰ ਜਾਂ ਨੌਕਰੀਆਂ ਕਾਰਨ ਲਾਹੌਰ ‘ਚ ਪਿਛਲੇ ਕੁਝ ਸਾਲਾਂ ਤੋਂ ਆਬਾਦ ਹੋਏ ਹਨ, ਜਿਨ੍ਹਾਂ ਬਾਰੇ ਪੁਲਿਸ ਜਾਂ ਸੁਰੱਖਿਆ ਏਜੰਸੀਆਂ ਕੋਲ ਵਧੇਰੇ ਜਾਣਕਾਰੀ ਨਹੀਂ ਹੈ | ਇਸੇ ਕਾਰਨ ਸਿੱਖ ਭਾਈਚਾਰੇ ਪਾਸੋਂ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਹਿਚਾਣ-ਪੱਤਰ ਅਤੇ ਹੋਰ ਦਸਤਾਵੇਜ਼ ਮੰਗੇ ਜਾ ਰਹੇ ਹਨ


Share