ਪਾਕਿ ਸੁਰੱਖਿਆ ਏਜੰਸੀਆਂ ਵੱਲੋਂ ਇਮਰਾਨ ਖਾਨ ਨੂੰ ਮਾਰਨ ਦੀ ਸਾਜ਼ਿਸ਼ ਦੀ ਮਿਲੀ ਸੂਹ

220
Share

ਇਸਲਾਮਾਬਾਦ, 1 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਅੱਜ ਦਾਅਵਾ ਕੀਤਾ ਹੈ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਐਤਵਾਰ ਨੂੰ ਬੇਭਰੋਸਗੀ ਮਤੇ ਤੋਂ ਪਹਿਲਾਂ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਦੀ ਸੂਹ ਦਿੱਤੀ ਹੈ। ਡਾਅਨ ਅਖ਼ਬਾਰ ਨੇ ਚੌਧਰੀ ਦੇ ਹਵਾਲੇ ਨਾਲ ਕਿਹਾ ਕਿ ਇਨ੍ਹਾਂ ਖਬਰਾਂ ਤੋਂ ਬਾਅਦ ਸਰਕਾਰ ਦੇ ਫੈਸਲੇ ਮੁਤਾਬਕ ਇਮਰਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Share