15.2 C
Sacramento
Sunday, September 24, 2023
spot_img

ਪਾਣੀ ਦਾ ਪੱਧਰ ਵਧਣ ਕਾਰਣ ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ, 22 ਜੁਲਾਈ (ਪੰਜਾਬ ਮੇਲ)- ਭਾਖੜਾ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਹਾਲਾਤ ਨੂੰ ਦੇਖਦੇ ਹੋਏ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਜਿਹਾ ਹੁਕਮ ਉਪ ਮੰਡਲ ਮੈਜਿਸਟ੍ਰੇਟ ਨੰਗਲ ਵਲੋਂ ਜਾਰੀ ਹੋਏ ਪੱਤਰ ਵਿਚ ਦਿੱਤਾ ਗਿਆ ਹੈ। ਇਹ ਪੱਤਰ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਿਹਾ ਹੈ। ਦਰਅਸਲ ਹਿਮਾਚਲ ਅਤੇ ਪੰਜਾਬ ਵਿਚ ਸ਼ੁੱਕਰਵਾਰ ਰਾਤ ਤੋਂ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ ਪੈਣ ਕਾਰਨ ਭਾਖੜਾ ’ਚ ਪਾਣੀ ਦਾ ਪੱਧਰ ਵੱਧ ਕੇ 1650.87 ਫੁੱਟ ਹੋ ਗਿਆ ਹੈ। ਪਿਛਲੇ ਸਾਲ 31 ਜੁਲਾਈ ਨੂੰ ਭਾਖੜਾ ਵਿਚ ਪਾਣੀ ਦਾ ਪੱਧਰ 1587 ਫੁੱਟ ’ਤੇ ਸੀ ਜੋ ਕਿ ਹੁਣ 1650.87 ਫੁੱਟ ’ਤੇ ਪਹੁੰਚ ਗਿਆ ਹੈ ਜੋ ਕਿ 64 ਫੁੱਟ ਵੱਧ ਹੈ। ਫਿਲਹਾਲ ਡੈਮ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 29 ਫੁੱਟ ਹੇਠਾਂ ਹੈ।  ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪਹਿਲਾਂ ਹੀ ਹੜ੍ਹ ਕਾਰਣ ਭਿਆਨਕ ਹਾਲਾਤ ਬਣੇ ਹੋਏ ਹਨ ਅਤੇ ਨੰਗਲ ਡੈਮ ’ਚੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਪਹਿਲਾਂ ਹੀ ਪੂਰੀ ਸਮਰੱਥਾ ਵਿਚ ਵਹਿ ਰਹੀਆਂ ਹਨ। ਐੱਸ. ਡੀ. ਐੱਮ. ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ’ਚ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ, ਜਿਸ ਕਾਰਨ ਸੂਬੇ ਵਿਚ ਮੁੜ ਹੜ੍ਹ ਆ ਸਕਦੇ ਹਨ। ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ।

Related Articles

Stay Connected

0FansLike
3,871FollowersFollow
21,200SubscribersSubscribe
- Advertisement -spot_img

Latest Articles