ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਜਲੰਧਰ ਦੇ ਡਿਪਟੀ ਮੇਅਰ ਨੂੰ 6 ਸਾਲ ਲਈ ਕਾਂਗਰਸ ’ਚੋਂ ਕੱਢਿਆ

30
Share

ਜਲੰਧਰ, 2 ਅਗਸਤ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਦੇ ਡਿਪਟੀ ਮੇਅਰ ਅਤੇ ਕਾਂਗਰਸੀ ਆਗੂ ਹਰਸਿਮਰਨਜੀਤ ਸਿੰਘ ਬੰਟੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਹੈ। ਉਨ੍ਹਾਂ ਵੱਲੋਂ ਜਾਰੀ ਹੁਕਮਾਂ ਅਨੁਸਾਰ ਡਿਪਟੀ ਮੇਅਰ ਨਗਰ ਨਿਗਮ ਜਲੰਧਰ ਦੇ ਕੌਂਸਲਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 6 ਸਾਲ ਲਈ ਪਾਰਟੀ ਵਿਚੋਂ ਕੱਢਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੰਟੀ ਨੇ ਆਪਣੇ ਅਹੁਦੇ ਅਤੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਬੰਟੀ ਨੇ ਸਾਬਕਾ ਵਿਧਾਇਕ ਤੋਂ ਨਾਰਾਜ਼ ਹੋ ਕੇ ਅਸਤੀਫਾ ਦੇਣ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਇਹ ਨਵੀਂ ਕਾਰਵਾਈ ਕੀਤੀ ਗਈ ।

Share