ਪਿ੍ਰਯੰਕਾ ਗਾਂਧੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਵਾਂਗ ਹਰੇਕ ਪਿੰਡ ’ਚ ਅੰਦੋਲਨ ਸ਼ੁਰੂ ਕਰਨ ਦਾ ਸੱਦਾ

389
ਮੇਰਠ ਦੇ ਕੈਲੀ ’ਚ ‘ਮਹਾਪੰਚਾਇਤ’ ਨੂੰ ਸੰਬੋਧਨ ਕਰਦੀ ਹੋਈ ਪਿ੍ਰਯੰਕਾ ਗਾਂਧੀ ਵਾਡਰਾ।
Share

ਮੇਰਠ, 7 ਮਾਰਚ (ਪੰਜਾਬ ਮੇਲ)- ਕਾਂਗਰਸ ਪਾਰਟੀ ਦੀ ਕੌਮੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਅੱਜ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਵਾਂਗ ਹਰੇਕ ਪਿੰਡ ’ਚ ਅੰਦੋਲਨ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ। ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮਹਾਪੰਚਾਇਤ ’ਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਜਦੋਂ ਵੀ ਤੁਸੀਂ ਸੰਕਟ ’ਚ ਹੋਵੋਗੇ, ਕਾਂਗਰਸ ਤੁਹਾਡੇ ਨਾਲ ਖੜ੍ਹੀ ਹੋਵੇਗੀ। ਤੁਹਾਡੀ ਲੜਾਈ ਮੇਰੀ ਹੈ ਅਤੇ ਜਦੋਂ ਤੱਕ ਮੇਰੇ ’ਚ ਸਾਹ ਹਨ, ਮੈਂ ਤੁਹਾਡੇ ਨਾਲ ਸਰਕਾਰ ਖ਼ਿਲਾਫ਼ ਲੜਾਂਗੀ।’’ ਉਨ੍ਹਾਂ ਦੋਸ਼ ਲਾਇਆ ਕਿ ਅੰਗਰੇਜ਼ਾਂ ਵਾਂਗ ਭਾਜਪਾ ਸਰਕਾਰ ਕਿਸਾਨਾਂ ਦਾ ਸ਼ੋਸ਼ਣ ਕਰ ਰਹੀ ਹੈ। ਉਨ੍ਹਾਂ ਕਿਹਾ, ‘‘ਇਹ ਮੇਰਠ ਦੀ ਧਰਤੀ ਹੈ। ਇਥੋਂ ਆਜ਼ਾਦੀ ਦਾ ਪਹਿਲਾ ਗਦਰ ਸ਼ੁਰੂ ਹੋਇਆ ਸੀ। ਉਸ ਸਮੇਂ ਆਜ਼ਾਦੀ ਦੀ ਜੰਗ ’ਚ ਕਿਸਾਨ ਵੀ ਸ਼ਾਮਲ ਸਨ ਅਤੇ ਅੰਗਰੇਜ਼ੀ ਹਕੂਮਤ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਸੀ। ਬਸ ਉਸ ਤਰ੍ਹਾਂ ਦੇ ਹਾਲਾਤ ਹੁਣ ਵੀ ਬਣੇ ਹੋਏ ਹਨ।’’ ਉਨ੍ਹਾਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਦੋ ਮਿੰਟ ਦਾ ਮੌਨ ਵੀ ਰੱਖਿਆ।

Share