ਲਖਨਊ, 20 ਨਵੰਬਰ (ਪੰਜਾਬ ਮੇਲ)- ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਪਿ੍ਰਯੰਕਾ ਨੇ ਮੰਗ ਕੀਤੀ ਕਿ ਦੇਸ਼ ਭਰ ਦੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ ਅਤੇ ਸਾਰੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ। ਪ੍ਰਧਾਨ ਮੰਤਰੀ ਮੋਦੀ ਇਥੇ ਡੀ.ਜੀ.ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਕਾਨਫਰੰਸ ਵਿਚ ਸ਼ਾਮਲ ਹੋਣ ਲਈ ਆਏ ਹੋਏ ਹਨ। ਇਸ ਲਈ ਉਹ ਬੀਤੀ ਸ਼ਾਮ ਲਖਨਊ ਪੁੱਜੇ ਸਨੇ। ਇਸ ਸਮਾਗਮ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਮਿਤ ਸ਼ਾਹ ਵੀ ਹਿੱਸਾ ਲੈ ਰਹੇ ਹਨ।