ਗੋਲੀਬਾਰੀ ਵਿਚ ਪੁਲੀਸ ਮੁਲਾਜ਼ਮ ਜ਼ਖ਼ਮੀ
ਰਈਆ, 21 ਜਨਵਰੀ (ਪੰਜਾਬ ਮੇਲ)- ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ‘ਤੇ ਬਿਆਸ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਵਿਚ ਪੁਲਿਸ ਨੇ ਗੈਂਗਸਟਰ ਲੰਡਾ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦਾ ਇੱਕ ਹੋਰ ਸਾਥੀ ਭੱਜਣ ਵਿਚ ਸਫ਼ਲ ਹੋ ਗਿਆ। ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਇਸ ਦੌਰਾਨ ਕਮਲਜੀਤ ਸਿੰਘ ਉਰਫ਼ ਛੀਨਾ ਨੂੰ ਕਾਬੂ ਕਰ ਲਿਆ, ਜਦਕਿ ਉਸ ਦਾ ਸਾਥੀ ਭੱਜਣ ਵਿਚ ਫ਼ਰਾਰ ਹੋ ਗਿਆ।