ਪੁਲਿਸ ਵੱਲੋਂ ਸਿਮਰਜੀਤ ਬੈਂਸ ਖਿਲਾਫ ਅਦਾਲਤ ’ਚ ਪੇਸ਼ ਨਾ ਹੋਣ ’ਤੇ ਮਾਮਲਾ ਦਰਜ

140
Share

ਲੁਧਿਆਣਾ, 10 ਮਾਰਚ (ਪੰਜਾਬ ਮੇਲ)-ਅਦਾਲਤ ’ਚ ਪੇਸ਼ ਨਾ ਹੋਣ ’ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਪੁਲਿਸ ਵੱਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਕਾਰਵਾਈ ਮਾਣਯੋਗ ਜੱਜ ਹਰਸਿਮਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਅਮਲ ’ਚ ਲਿਆਂਦੀ ਗਈ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਵੱਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਧਾਰਾ 229-ਏ ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਥਾਣਾ ਡਵੀਜ਼ਨ ਨੰਬਰ 5 ਪੁਲਿਸ ਵੱਲੋਂ ਕੋਰੋਨਾ ਵਾਇਰਸ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿਚ ਪੁਲਿਸ ਵੱਲੋਂ ਬਕਾਇਦਾ ਬੈਂਸ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਗਿਆ। ਵਾਰ-ਵਾਰ ਸੰਮਨ ਭੇਜਣ ’ਤੇ ਜਦੋਂ ਬੈਂਸ ਅਦਾਲਤ ’ਚ ਪੇਸ਼ ਨਾ ਹੋਇਆ ਤਾਂ ਮਾਣਯੋਗ ਜੱਜ ਵਲੋਂ ਪੁਲਿਸ ਨੂੰ ਉਸ ਖ਼ਿਲਾਫ਼ ਉਕਤ ਧਾਰਾ ਤਹਿਤ ਕੇਸ ਦਰਜ ਕਰਨ ਦੇ ਹੁਕਮ ਦਿੱਤੇ।

Share