ਪੂਰੀ ਤਰ੍ਹਾਂ ਤਾਲਾਬੰਦੀ ਵੀ ਲਾਈ ਜਾਂਦੀ ਹੈ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹਿਣਗੇ : v

133
Share

ਸਹਾਰਨਪੁਰ, 8 ਅਪ੍ਰੈਲ (ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਮੁੜ ਦੋਹਰਾਇਆ ਹੈ ਕਿ ਖੇਤੀ ਕਾਨੂੰਨਾਂ ਦੇ ਵਾਪਸ ਹੋਣ ਤੱਕ ਇਸ ਦੇ ਖ਼ਿਲਾਫ਼ ਚੱਲ ਰਿਹਾ ਅੰਦੋਲਨ ਚੱਲਦਾ ਰਹੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਜੇਕਰ ਪੂਰੀ ਤਰ੍ਹਾਂ ਤਾਲਾਬੰਦੀ ਵੀ ਲਾਈ ਜਾਂਦੀ ਹੈ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹਿਣਗੇ। ਕਿਸਾਨ ਹੁਣ ਪੂਰੀ ਤਰ੍ਹਾਂ ਨਾਲ ਕਾਨੂੰਨਾਂ ਨੂੰ ਲੈ ਕੇ ਆਰ-ਪਾਰ ਦੇ ਮੂਡ ਵਿਚ ਹਨ।  ਸ਼ਹੀਦ ਭਗਤ ਸਿੰਘ ਦੇ ਭਤੀਜੇ ਕਿਰਨਜੀਤ ਸਿੰਘ ਦੀ ਧੀ ਦੇ ਵਿਆਹ ਵਿਚ ਸ਼ਿਰਕਤ ਕਰਨ ਪੁੱਜੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਹੁਣ ਪਿੰਡ-ਪਿੰਡ ਤੱਕ ਫੈਲ ਚੁੱਕਾ ਹੈ। ਕਿਸਾਨ ਅੰਦੋਲਨ ਦੇ ਸਮਰਥਨ ਵਿਚ ਭਾਜਪਾ ਆਗੂ ਪਿ੍ਰਯਵੰਦਾ ਤੋਮਰ ਦੇ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਸਵਾਲ ’ਤੇ ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਸਮਝ ਰਹੇ ਹਨ ਕਿ ਕਾਨੂੰਨ ਕਿਸਾਨਾਂ ਦੇ ਖ਼ਿਲਾਫ਼ ਹੈ। ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੇ ਬੁੱਧਵਾਰ ਭਾਵ ਕੱਲ੍ਹ ਕਿਹਾ ਸੀ ਕਿ ਸਰਕਾਰ, ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ, ਇਹ ਅੰਦੋਲਨ ਹੁਣ ਪੂਰੇ ਦੇਸ਼ ਵਿਚ ਫੈਲ ਰਿਹਾ ਹੈ। ਕਿਸਾਨ ਅੰਦੋਲਨ ਦਾ ਹੱਲ ਤਾਂ ਸਰਕਾਰ ਨੇ ਕੱਢਣਾ ਹੈ, ਸਾਡਾ ਕੰਮ ਤਾਂ ਅੰਦੋਲਨ ਕਰਨਾ ਹੈ। ਸਰਕਾਰ ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ।


Share