ਪੈਗਾਸਸ ਜਾਸੂਸੀ ਮਾਮਲੇ ’ਤੇ ਵਿਰੋਧੀ ਨੇਤਾਵਾਂ ਵੱਲੋਂ ਸੰਸਦ ’ਚ ਚਰਚਾ ਦੀ ਮੰਗ

100
Share

ਨਵੀਂ ਦਿੱਲੀ, 26 ਜੁਲਾਈ (ਪੰਜਾਬ ਮੇਲ)- ਸੰਸਦ ਦੇ ਦੋਵੇਂ ਸਦਨਾਂ ’ਚ ਕਈ ਦਿਨਾਂ ਤੋਂ ਚੱਲ ਰਹੇ ਗਤੀਰੋਧ ਦੌਰਾਨ ਮੁੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੋਮਵਾਰ ਨੂੰ ਬੈਠਕ ਕੀਤੀ ਅਤੇ ਪੈਗਾਸਸ ਜਾਸੂਸੀ ਮਾਮਲੇ ਉੱਤੇ ਗੱਲਬਾਤ ਕਰਦਿਆਂ ਜ਼ੋਰ ਦਿੱਤਾ ਕਿ ਇਸ ਮਾਮਲੇ ’ਤੇ ਸੰਸਦ ਵਿਚ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕੱਈਆ ਨਾਇਡੂ ਨੂੰ ਪੈਗਾਸਸ ਮੁੱਦੇ ’ਤੇ ਕਾਰਵਾਈ ਮੁਲਤਵੀ ਨੋਟਿਸ ਦਿੱਤਾ ਅਤੇ ਕਿਹਾ ਹੈ ਕਿ ਪ੍ਰਸ਼ਨ ਕਾਲ, ਸਿਫਰ ਕਾਲ ਅਤੇ ਹੋਰ ਕੰਮਕਾਜ ਮੁਅੱਤਲ ਕੀਤੇ ਜਾਣੇ ਚਾਹੀਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਇਸ ਮੁੱਦੇ ’ਤੇ ਗੱਲਬਾਤ ਹੋਣੀ ਚਾਹੀਦੀ ਹੈ। ਖੜਗੇ ਦੇ ਚੈਂਬਰ ਵਿਚ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਇਸ ਮੁੱਦੇ ’ਤੇ ਗੰਭੀਰਤਾ ਨਾਲ ਚਰਚਾ ਕੀਤੀ। ਮੀਟਿੰਗ ਵਿਚ ਖੜਗੇ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਆਨੰਦ ਸ਼ਰਮਾ ਅਤੇ ਜੈਰਾਮ ਰਮੇਸ਼, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਰਾਸ਼ਟਰੀ ਜਨਤਾ ਦਲ ਦੇ ਮਨੋਜ ਝਾਅ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਸੁਪਿ੍ਰਆ ਸੁਲੇ, ਆਮ ਆਦਮੀ ਪਾਰਟੀ ਦੇ ਸੁਸ਼ੀਲ ਗੁਪਤਾ ਅਤੇ ਕੁਝ ਹੋਰ ਆਗੂ ਮੌਜੂਦ ਸਨ।

Share