ਪੈਰਿਸ ’ਚ ਪੁਲਿਸ ਨੇ ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਨੂੰ ਦਾਖਲ ਹੋਣ ਤੋਂ ਰੋਕਿਆ

367
Share

ਪੈਰਿਸ, 12 ਫਰਵਰੀ (ਪੰਜਾਬ ਮੇਲ)- ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਪੁਲੀਸ ਨੇ ਸ਼ਨੀਵਾਰ ਨੂੰ ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ 500 ਵਾਹਨਾਂ ਨੂੰ ਸ਼ਹਿਰ ਵਿਚ ਵੜਨ ਤੋਂ ਰੋਕ ਦਿੱਤਾ। ਪੁਲੀਸ ਨੇ ਟਵੀਟ ਕੀਤਾ ਕਿ ਕਈ ਕਾਫਲੇ ਪੈਰਿਸ ਦੇ ਮੁੱਖ ਇਲਾਕਿਆਂ ਵਿਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤੇ ਗਏ ਤੇ 200 ਮੋਟਰਸਾਈਕਲ ਚਾਲਕਾਂ ਦੇ ਚਲਾਨ ਕੱਟੇ ਗਏ। ਇਸੇ ਦੌਰਾਨ ਦੋ ਪ੍ਰਦਰਸ਼ਨਕਾਰੀਆਂ ਨੂੰ ਚਾਕੂ, ਹਥੋੜਾ ਤੇ ਹੋਰ ਸਾਮਾਨ ਸਣੇ ਗਿ੍ਰਫ਼ਤਾਰ ਕੀਤਾ ਗਿਆ ਹੈ। ਇਹ ਪ੍ਰਦਰਸ਼ਨਕਾਰੀ ਫਰਾਂਸੀਸੀ ਝੰਡੇ ਲਹਿਰਾਉਂਦੇ ਹੋਏ ਤੇ ‘ਆਜ਼ਾਦੀ’ ਦੇ ਨਾਅਰੇ ਲਗਾਉਂਦੇ ਹੋਏ ਆਨਲਾਈਨ ਸੂਤਰਾਂ ਰਾਹੀਂ ਇਕੱਤਰ ਹੋਏ ਸਨ।

Share