ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ

335
Share

ਪ੍ਰਕਾਸ਼ ਪੁਰਬ ਮੌਕੇ ਨੇ ਕਿਸਾਨਾਂ ਨੂੰ ਦਿੱਤਾ ਤੋਹਫ਼ਾ

ਨਵੀਂ ਦਿੱਲੀ, 19 ਨਵੰਬਰ (ਪੰਜਾਬ ਮੇਲ) – ਪ੍ਰਧਾਨ ਮੰਤਰੀ ਮੋਦੀ ਦਾ ਐਲਾਨ – ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰਾਂਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਮੈਂ ਜੋ ਵੀ ਕੀਤਾ, ਕਿਸਾਨਾਂ ਲਈ ਕੀਤਾ। ਮੈਂ ਜੋ ਕਰ ਰਿਹਾ ਹਾਂ, ਉਹ ਦੇਸ਼ ਲਈ ਹੈ। ਤੁਹਾਡੇ ਆਸ਼ੀਰਵਾਦ ਨਾਲ, ਮੈਂ ਆਪਣੀ ਮਿਹਨਤ ਵਿਚ ਕਦੇ ਕੋਈ ਕਸਰ ਨਹੀਂ ਛੱਡੀ।  ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਪਰਿਵਾਰਾਂ ਕੋਲ ਘਰ ਪਰਤਣ।


Share