#PUNJAB

ਪ੍ਰਕਾਸ਼ ਸਿੰਘ ਬਾਦਲ ਦੇ ਆਖ਼ਰੀ ਦਰਸ਼ਨ ਕਰਨ ਲਈ ਵੱਡੀ ਗਿਣਤੀ ’ਚ ਪੁੱਜੇ ਲੋਕ

ਲੰਬੀ, 27 ਅਪ੍ਰੈਲ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਲੋਕ ਪੁੱਜੇ। ਉਨ੍ਹਾਂ ਦੀ ਦੇਹ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ‘ਤੇ ਦਰਸ਼ਨਾਂ ਹਿੱਤ ਰੱਖੀ ਗਈ। ਇਸ ਮੌਕੇ ਪੰਜਾਬ, ਹਰਿਆਣਾ ਅਤੇ ਦੂਰ ਦੁਰਾਡੇ ਤੋਂ ਉਨ੍ਹਾਂ ਦੇ ਚਾਹੁੰਣ ਵਾਲਿਆਂ ਦੀ ਕਤਾਰਾਂ ਲਗਾਤਾਰ ਵੱਧਦੀਆਂ ਰਹੀਆਂ। ਉਨ੍ਹਾਂ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਬੀਬੀ ਪਰਨੀਤ ਕੌਰ, ਭਤੀਜੇ ਮਨਪ੍ਰੀਤ ਸਿੰਘ ਬਾਦਲ, ਬਿਕਰਮ ਮਜੀਠੀਆ, ਅਰਜੁਨ ਸਿੰਘ ਬਾਦਲ, ਅੰਨਤਬੀਰ ਸਿੰਘ ਬਾਦਲ, ਹਰਕੀਰਤ ਕੌਰ ਅਤੇ ਗੁਰਲੀਨ ਕੌਰ ਮੌਕੇ ’ਤੇ ਮੌਜੂਦ ਸਨ।

Leave a comment