ਲੰਬੀ, 18 ਫਰਵਰੀ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ ਦਸਤਖ਼ਤ ਮੁਹਿੰਮ ‘ਚ ਹਿੱਸਾ ਲਿਆ। ਉਨ੍ਹਾਂ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਪਿੰਡ ਬਾਦਲ ਵਿਖੇ ਸ਼੍ਰੋਮਣੀ ਕਮੇਟੀ ਦੇ ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕੀਤੀ।
ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ‘ਚ ਲਿਆ ਹਿੱਸਾ
