#INDIA

ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ‘ਚ ਕਿਸਾਨਾਂ ਵੱਲੋਂ ਐਤਵਾਰ ਨੂੰ ਮੀਟਿੰਗ

– ਪੁਲਿਸ ਦੀ ਜੰਤਰ ਮੰਤਰ ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਸਖ਼ਤ ਚੌਕਸੀ
– ਸਚਿਨ ਪਾਇਲਟ ਨੇ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 19 ਮਈ (ਪੰਜਾਬ ਮੇਲ)- ਐਤਵਾਰ ਨੂੰ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿਚ ਕਿਸਾਨਾਂ ਦੀ ਮੀਟਿੰਗ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਜੰਤਰ-ਮੰਤਰ ਦੀ ਪ੍ਰਦਰਸ਼ਨ ਵਾਲੀ ਥਾਂ ਅਤੇ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਪੁਲਿਸ ਅਨੁਸਾਰ ਦਿੱਲੀ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਸਰਹੱਦੀ ਇਲਾਕਿਆਂ ਵਿਚ ਨਾਕੇ ਲਾਏ ਜਾਣਗੇ। ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਜੰਤਰ-ਮੰਤਰ ਅਤੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹਿਲਾਂ ਹੀ ਕਈ-ਲੇਅਰ ਬੈਰੀਕੇਡ ਲਗਾਏ ਗਏ ਹਨ। 24 ਘੰਟੇ ਸਥਿਤੀ ‘ਤੇ ਨਜ਼ਰ ਰੱਖਣ ਲਈ ਪੂਰੇ ਖੇਤਰ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਕਵਰ ਕੀਤਾ ਜਾਵੇਗਾ। ਦਿੱਲੀ ਦੇ ਸਰਹੱਦੀ ਇਲਾਕਿਆਂ ਵਿਚ ਵੀ ਨਾਕੇ ਲਾਏ ਜਾਣਗੇ ਅਤੇ ਚੈਕਿੰਗ ਤੇਜ਼ ਕੀਤੀ ਜਾਵੇਗੀ। ਜੇ ਲੋੜ ਪਈ ਤਾਂ ਵਾਧੂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਗਸ਼ਤ ਵਧਾਈ ਜਾਵੇਗੀ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਸਲਾਹ ਦੇਣ ਵਾਲੀ 31 ਮੈਂਬਰੀ ਕਮੇਟੀ ਨੇ 7 ਮਈ ਨੂੰ ਕਿਹਾ ਸੀ ਕਿ ਜੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 21 ਮਈ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ‘ਅਹਿਮ ਫੈਸਲਾ’ ਲਵੇਗੀ।
ਇਸ ਦੌਰਾਨ ਅੱਜ ਕਾਂਗਰਸ ਦੇ ਨੇਤਾ ਸਚਿਨ ਪਾਇਲਟ ਪ੍ਰਦਰਸ਼ਨਕਾਰੀ ਪਹਿਲਵਾਨਾਂ ਕੋਲ ਪੁੱਜੇ ਤੇ ਉਨ੍ਹਾਂ ਨਾਲ ਇਕਮੁੱਠਤਾ ਜ਼ਾਹਰ ਕੀਤੀ। ਉਨ੍ਹਾਂ ਤੋਂ ਇਲਾਵਾ ਕਈ ਮਹਿਲਾ ਜਥੇਬੰਦੀਆਂ ਨੇ ਵੀ ਪਹਿਲਵਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ।- ਪੁਲਿਸ ਦੀ ਜੰਤਰ ਮੰਤਰ ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਸਖ਼ਤ ਚੌਕਸੀ
– ਸਚਿਨ ਪਾਇਲਟ ਨੇ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ
ਐਤਵਾਰ ਨੂੰ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿਚ ਕਿਸਾਨਾਂ ਦੀ ਮੀਟਿੰਗ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਜੰਤਰ-ਮੰਤਰ ਦੀ ਪ੍ਰਦਰਸ਼ਨ ਵਾਲੀ ਥਾਂ ਅਤੇ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਪੁਲਿਸ ਅਨੁਸਾਰ ਦਿੱਲੀ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਸਰਹੱਦੀ ਇਲਾਕਿਆਂ ਵਿਚ ਨਾਕੇ ਲਾਏ ਜਾਣਗੇ। ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਜੰਤਰ-ਮੰਤਰ ਅਤੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹਿਲਾਂ ਹੀ ਕਈ-ਲੇਅਰ ਬੈਰੀਕੇਡ ਲਗਾਏ ਗਏ ਹਨ। 24 ਘੰਟੇ ਸਥਿਤੀ ‘ਤੇ ਨਜ਼ਰ ਰੱਖਣ ਲਈ ਪੂਰੇ ਖੇਤਰ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਕਵਰ ਕੀਤਾ ਜਾਵੇਗਾ। ਦਿੱਲੀ ਦੇ ਸਰਹੱਦੀ ਇਲਾਕਿਆਂ ਵਿਚ ਵੀ ਨਾਕੇ ਲਾਏ ਜਾਣਗੇ ਅਤੇ ਚੈਕਿੰਗ ਤੇਜ਼ ਕੀਤੀ ਜਾਵੇਗੀ। ਜੇ ਲੋੜ ਪਈ ਤਾਂ ਵਾਧੂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਗਸ਼ਤ ਵਧਾਈ ਜਾਵੇਗੀ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਸਲਾਹ ਦੇਣ ਵਾਲੀ 31 ਮੈਂਬਰੀ ਕਮੇਟੀ ਨੇ 7 ਮਈ ਨੂੰ ਕਿਹਾ ਸੀ ਕਿ ਜੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 21 ਮਈ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ‘ਅਹਿਮ ਫੈਸਲਾ’ ਲਵੇਗੀ।
ਇਸ ਦੌਰਾਨ ਅੱਜ ਕਾਂਗਰਸ ਦੇ ਨੇਤਾ ਸਚਿਨ ਪਾਇਲਟ ਪ੍ਰਦਰਸ਼ਨਕਾਰੀ ਪਹਿਲਵਾਨਾਂ ਕੋਲ ਪੁੱਜੇ ਤੇ ਉਨ੍ਹਾਂ ਨਾਲ ਇਕਮੁੱਠਤਾ ਜ਼ਾਹਰ ਕੀਤੀ। ਉਨ੍ਹਾਂ ਤੋਂ ਇਲਾਵਾ ਕਈ ਮਹਿਲਾ ਜਥੇਬੰਦੀਆਂ ਨੇ ਵੀ ਪਹਿਲਵਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ।

Leave a comment