#INDIA

ਪ੍ਰਧਾਨ ਮੰਤਰੀ ਮੋਦੀ ਵੱਲੋਂ ਐੱਨ.ਡੀ.ਏ. ਸੰਸਦੀ ਦਲ ਦਾ ਨੇਤਾ ਚੁਣੇ ਜਾਣ ਬਾਅਦ ਅਡਵਾਨੀ ਤੇ ਜੋਸ਼ੀ ਨਾਲ ਮੁਲਾਕਾਤ

ਨਵੀਂ ਦਿੱਲੀ, 7 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅੱਜ ਭਾਜਪਾ ਦੇ ਸੀਨੀਅਰ ਨੇਤਾਵਾਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੋਦੀ ਨੇ ਅਡਵਾਨੀ ਨੂੰ ਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਸੰਸਦੀ ਦਲ ਦਾ ਨੇਤਾ, ਭਾਜਪਾ ਸੰਸਦੀ ਦਲ ਦਾ ਨੇਤਾ ਅਤੇ ਲੋਕ ਸਭਾ ਵਿਚ ਭਾਜਪਾ ਦਾ ਨੇਤਾ ਚੁਣੇ ਜਾਣ ਤੋਂ ਤੁਰੰਤ ਬਾਅਦ ਮੁਲਾਕਾਤ ਕੀਤੀ। ਅਡਵਾਨੀ ਨੂੰ ਮਿਲਣ ਤੋਂ ਬਾਅਦ ਉਹ ਪਾਰਟੀ ਦੇ ਸਾਬਕਾ ਪ੍ਰਧਾਨ ਜੋਸ਼ੀ ਦੇ ਘਰ ਗਏ।