ਨਵੀਂ ਦਿੱਲੀ, 26 ਫਰਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 41,000 ਕਰੋੜ ਰੁਪਏ ਤੋਂ ਵੱਧ ਦੇ ਕਰੀਬ 2,000 ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਵੀ ਕੀਤੇ। ਸ਼੍ਰੀ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 553 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ‘ਚ ਪੰਜਾਬ ਦੇ ਤਿੰਨ ਜਲੰਧਰ, ਬਿਆਸ ਅਤੇ ਮੋਗਾ ਰੇਲਵੇ ਸਟੇਸ਼ਨ ਸ਼ਾਮਲ ਹਨ। 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਸਥਿਤ ਇਨ੍ਹਾਂ ਸਟੇਸ਼ਨਾਂ ਨੂੰ 19,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਿਤ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਦੇ 553 Railway ਸਟੇਸ਼ਨਾਂ ਦੇ ਨਵੀਨੀਕਰਨ ਦੀ ਸ਼ੁਰੂਆਤ; ਪੰਜਾਬ ਦੇ ਤਿੰਨ ਸਟੇਸ਼ਨ ਵੀ ਸ਼ਾਮਲ
