ਪਟਿਆਲਾ, 15 ਫਰਵਰੀ (ਪੰਜਾਬ ਮੇਲ)- ਸੰਸਦ ਮੈਂਬਰ ਪ੍ਰਨੀਤ ਕੌਰ ਅਗਲੇ ਹਫ਼ਤੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਕੁਝ ਮਹੀਨੇ ਪਹਿਲਾਂ ਹੀ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ। ਪ੍ਰਨੀਤ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ, ਜੋ ਹੁਣ ਭਾਜਪਾ ਦਾ ਹਿੱਸਾ ਹਨ।
ਪ੍ਰਨੀਤ ਕੌਰ ਦੇ ਇਕ ਕਰੀਬੀ ਸਹਿਯੋਗੀ ਨੇ ਪੁਸ਼ਟੀ ਕੀਤੀ ਕਿ 17ਵੀਂ ਲੋਕ ਸਭਾ ਦਾ ਆਖ਼ਰੀ ਸੈਸ਼ਨ ਪੂਰਾ ਹੋਣ ਤੋਂ ਬਾਅਦ ਪ੍ਰਨੀਤ ਕੌਰ ਦਿੱਲੀ ‘ਚ ਭਾਜਪਾ ਵਿਚ ਸ਼ਾਮਲ ਹੋਣਗੇ। ਸੰਸਦ ਮੈਂਬਰ ਪ੍ਰਨੀਤ ਕੌਰ ਨੇ ਖ਼ੁਦ ਵੀ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੇ ਸਹਿਯੋਗੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੇ 14 ਫਰਵਰੀ ਨੂੰ ਜਾਂ ਉਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ 1999 ਤੋਂ ਲੈ ਕੇ ਹੁਣ ਤੱਕ ਪਟਿਆਲਾ ਤੋਂ ਕਾਂਗਰਸ ਵੱਲੋਂ ਪੰਜ ਲੋਕ ਸਭਾ ਚੋਣਾਂ ਲੜੀਆਂ।