ਪ੍ਰਵਾਸੀ ਪੰਜਾਬੀਆਂ ਵੱਲੋਂ ਕਿਸਾਨਾਂ ਨੂੰ ਇਕਮੁੱਠ ਤੇ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਅਪੀਲ

455
Share

ਸਿਆਟਲ, 21 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਪ੍ਰਵਾਸੀ ਪੰਜਾਬੀਆਂ ਵਲੋਂ ਕਿਸਾਨਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਕਿਉਂਕਿ 90 ਫ਼ੀਸਦੀ ਲੋਕ ਕਿਸਾਨੀ ਪਰਿਵਾਰਾਂ ‘ਚੋਂ ਰੋਜ਼ੀ-ਰੋਟੀ ਖਾਤਰ ਵਿਦੇਸ਼ਾਂ ‘ਚ ਵਸੇ ਹੋਏ ਹਨ। ਕਿਸਾਨੀ ਪਰਿਵਾਰਨਾਲ ਸੰਬੰਧਤ ਅਤੇ ਪਾਰਕ ਤੇ ਰੀਕ੍ਰਏਸ਼ਨ ਲੈਥਰੋਪ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਨੇ ਸੁਝਾਅ ਦਿੰਦੇ ਹੋਏ ਦੱਸਿਆ ਕਿ ਕਿਸਾਨ ਸਾਰੇ ਦੇਸ਼ ਦਾ ਅੰਨਦਾਤਾ ਹੈ, ਜਿਨ੍ਹਾਂ ਨੂੰ ਨਿਸ਼ਾਨੇ ਦੀ ਪ੍ਰਾਪਤੀ ਲਈ ਇਕਮੁੱਠ ਤੇ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣਾ ਚਾਹੀਦਾ ਹੈ। ਸਰਕਾਰ ਵੱਲੋਂ ਕਿਸਾਨਾਂ ‘ਚ ਪਾੜੋਧਾੜ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਰਾਜਨੀਤਿਕ ਪਾਰਟੀਆਂ ਆਪਣਾ ਲਾਹਾ ਲੈਣ ਲਈ ਅੱਗੇ ਆਉਣਗੀਆਂ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਸਿੱਖ ਸੇਵਾ ਫਾਊਂਡੇਸ਼ਨ ਅਮਰੀਕਾ ਦੇ ਚੇਅਰਮੈਨ ਬਹਾਦਰ ਸਿੰਘ ਨੇ ਦੱਸਿਆ ਕਿ ਸਰਕਾਰ ਨੂੰ ਪਾਸ ਕੀਤੇ ਹੋਏ ਕਿਸਾਨੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਗੁਰਦੁਆਰਾ ਮੈਰੀਸਵੈਲ ਦੇ ਸਟੇਜ ਸਕੱਤਰ ਗੁਰਵਿੰਦਰ ਸਿੰਘ ਰਿੱਪੀ ਧਾਲੀਵਾਲ ਨੇ ਕਿਹਾ ਕਿ ਭਾਰਤ ਸਰਕਾਰ ਦਾ ਧੱਕਾ ਸਹਿਣ ਨਹੀਂ ਕੀਤਾ ਜਾਵੇਗਾ। ਕੇਂਦਰ ਸਰਕਾਰ ਕਹਿੰਦੀ ਹੈ ਕਿ ਕਿਸਾਨਾਂ ਦੇ ਭਲੇ ਲਈ ਬਿੱਲ ਬਣਾਇਆ ਹੈ, ਜੇਕਰ ਕਿਸਾਨਾਂ ਨੂੰ ਪਸੰਦ ਨਹੀਂ ਤਾਂ ਬਿੱਲ ਰੱਦ ਕਰ ਦੇਣਾ ਚਾਹੀਦਾ ਹੈ। ਸਮੁੱਚੇ ਵਿਸ਼ਵ ਦੇ ਪ੍ਰਵਾਸੀ ਪੰਜਾਬੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।


Share