ਮਦੁਰਾਇ (ਤਾਮਿਲਨਾਡੂ), 6 ਅਪ੍ਰੈਲ (ਪੰਜਾਬ ਮੇਲ)- ਬਿਹਾਰ ਦੇ ਪਰਵਾਸੀ ਮਜ਼ਦੂਰਾਂ ‘ਤੇ ਹਮਲੇ ਦੀ ਫ਼ਰਜ਼ੀ ਵੀਡੀਓ ਨੂੰ ਵਾਇਰਲ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਯੂਟਿਊਬਰ ਮਨੀਸ਼ ਕਸ਼ਯਪ ਵਿਰੁੱਧ ਤਾਮਿਲਨਾਡੂ ਵਿਚ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਦੁਰਾਇ ਕ੍ਰਾਈਮ ਬ੍ਰਾਂਚ ਨੇ ਕਸ਼ਯਪ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਅਤੇ ਵਿਸ਼ੇਸ਼ ਪੁਲਿਸ ਟੀਮ ਨੇ ਉਸ ਨੂੰ ਬਿਹਾਰ ਤੋਂ ਗ੍ਰਿਫਤਾਰ ਕੀਤਾ ਹੈ।