ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦਿੱਤੇ ਜਾਣ ਬਾਅਦ ਪਰਿਵਾਰ ਵੱਲੋਂ ਕਾਮਰੇਡ ਬਲਵਿੰਦਰ ਸਿੰਘ ਦਾ ਸਸਕਾਰ

537
Share

ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲਾ:
ਭਿੱਖੀਵਿੰਡ, 17 ਅਕਤੂਬਰ (ਪੰਜਾਬ ਮੇਲ)- ਭਿੱਖੀਵਿੰਡ ਵਿਚ ਗੋਲੀਆਂ ਮਾਰਕੇ ਕਤਲ ਕੀਤੇ ਗਏ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਦੀਆਂ ਮੰਗਾਂ ਸਰਕਾਰ ਵੱਲੋਂ ਮੰਨੇ ਜਾਣ ਬਾਅਦ ਅੱਜ ਦੇਹ ਦਾ ਅੰਤਿਮ ਸੰਸਕਾਰ ਭਿੱਖੀਵਿੰਡ ਵਿਖੇ ਕਰ ਦਿੱਤਾ ਗਿਆ। ਐੱਸ.ਡੀ.ਐਮ. ਪੱਟੀ ਰਾਜੇਸ਼ ਕੁਮਾਰ ਵਲੋਂ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਕਿ ਪਰਿਵਾਰ ਨੂੰ ਸੁਰੱਖਿਆ ਮੁੱਹਈਆ ਕਰਵਾਈ ਜਾਵੇਗੀ। ਪਰਿਵਾਰ ਦੇ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ ਤੇ ਨਾਲ ਬਲਵਿੰਦਰ ਸਿੰਘ ਸ਼ਹੀਦ ਦਾ ਦਰਜਾ ਦੇਣ ਲਈ ਸਰਕਾਰ ਨੂੰ ਲਿਖਿਆ ਗਿਆ ਹੈ
ਇਸ ਮੌਕੇ ਸ਼ਹੀਦ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਕਿਹਾ ਉਨ੍ਹਾਂ ਆਪਣੀ ਮੰਗ ਵਿਚ ਕਿਹਾ ਕਿ ਉਨ੍ਹਾਂ ਕਿਹਾ ਉਨ੍ਹਾਂ ਦੇ ਪਰਿਵਾਰ ਨੂੰ ਚਾਰ ਸ਼ੋਰਿਆ ਚੱਕਰ ਮਿਲੇ ਹਨ। ਬਲਵਿੰਦਰ ਸਿੰਘ ਜੋ ਸ਼ੋਰਿਆ ਚੱਕਰ ਨਾਲ ਸਨਮਾਨਿਤ ਸਨ। ਉਨ੍ਹਾਂ ਕਈ ਵਾਰ ਅੱਤਵਾਦੀਆਂ ਨਾਲ ਲੋਹਾ ਲੈਂਦੇ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕੀਤੀ। ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੇ ਪਰਿਵਾਰ ਕੋਲੋਂ ਸੁਰੱਖਿਆ ਵਾਪਸ ਲੈ ਕੇ ਉਨ੍ਹਾਂ ਦਾ ਬਹੁਤ ਵੱਡਾ ਨੁਕਸਾਨ ਕਰਵਾਇਆ ਹੈ। ਇਸ ਮੌਕੇ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਕਰਦੇ ਕਿਹਾ ਕਿ ਹਮਲੇ ਲਈ ਕਿਤੇ ਨਾ ਕਿਤੇ ਪੁਲਿਸ ਤੇ ਪ੍ਰਸ਼ਾਸਨ ਜ਼ਿੰਮੇਵਾਰ ਹਨ। ਹੁਣ ਮੁੱਖ ਮੰਤਰੀ ਵਲੋਂ ਬਣਾਈ ਗਈ ਸਿੱਟ ਵਿਚ ਵੀ ਉਹੀ ਅਧਿਕਾਰੀ ਜਾਂਚ ਟੀਮ ਦਾ ਹਿੱਸਾ ਹਨ, ਜਿਨ੍ਹਾਂ ਨੇ ਬਲਵਿੰਦਰ ਸਿੰਘ ਨੂੰ ਸੁਰੱਖਿਆ ਪ੍ਰਦਾਨ ਕਰਨੀ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਕਿਹਾ ਕਿ ਵਿਦੇਸ਼ੀ ਮੁਲਕਾਂ ਵਿਚ ਬੈਠੇ ਕੁਝ ਲੋਕ ਪੰਜਾਬ ਦੇ ਹਾਲਾਤਾਂ ਨੂੰ ਮੁੜ ਖ਼ਰਾਬ ਕਰਨਾ ਚਾਉਂਦੇ ਹਨ।


Share