#CANADA

ਪ੍ਰਸਿੱਧ ਸਾਹਿਤਕਾਰ ਹਰਭਜਨ ਸਿੰਘ ਮਾਂਗਟ ਨਹੀਂ ਰਹੇ

ਸਰੀ, 20 ਜੂਨ (ਹਰਦਮ ਮਾਨ/ਪੰਜਾਬ ਮੇਲ)-ਪ੍ਰਸਿੱਧ ਸਾਹਿਤਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਮਾਂਗਟ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ। ਉਹ 90 ਸਾਲ ਦੇ ਸਨ ਅਤੇ ਪਿਛਲੇ ਲੰਮੇਂ ਸਮੇਂ ਤੋਂ ਸਰੀ ਵਿਖੇ ਰਹਿ ਰਹੇ ਸਨ। ਸਰੀ, ਵੈਨਕੂਵਰ, ਐਬਸਫੋਰਡ ਦੇ ਲੇਖਕਾਂ ਨੇ ਉਨ੍ਹਾਂ ਦੇ ਵਿਛੋੜੇ ਉੱਪਰ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 25 ਜੂਨ (ਮੰਗਲਵਾਰ) ਸਵੇਰੇ 10 ਵਜੇ ਰਿਵਰਸਾਈਡ ਫਿਊਨਰਲ ਹੋਮ, ਡੈਲਟਾ ਵਿਖੇ ਹੋਵੇਗਾ ਅਤੇ ਅੰਤਿਮ ਅਰਦਾਸ: ਗੁਰਦੁਆਰਾ ਬਰੁੱਕਸਾਈਡ (8365 140 ਸਟਰੀਟ ਸਰੀ) ਵਿਖੇ ਹੋਵੇਗੀ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਲਕੀਤ ਸਿੰਘ ਮਾਂਗਟ ਨਾਲ ਫੋਨ ਨੰਬਰ 672-558-0003 ਜਾਂ 604 503 4567 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।