ਪ੍ਰਸਿੱਧ ਸਿੱਖਿਆ ਸ਼ਾਸਤਰੀ ਆਨੰਦਕਿ੍ਰਸ਼ਨਨ ਦਾ ਦੇਹਾਂਤ

411
Share

ਚੇਨੱਈ, 29 ਮਈ (ਪੰਜਾਬ ਮੇਲ)- ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਪਦਮਸ੍ਰੀ ਐਵਾਰਡੀ ਐੱਮ. ਆਨੰਦਕਿ੍ਰਸ਼ਨਨ ਦਾ ਸ਼ਨਿਚਰਵਾਰ ਨੂੰ ਦੇਹਾਂਤ ਹੋ ਗਿਆ। ਉਹ ਲਗਭਗ 90 ਸਾਲਾਂ ਦੇ ਸਨ ਅਤੇ ਕਰੋਨਾ ਲਾਗ ਤੋਂ ਪੀੜਤ ਹੋਣ ਕਾਰਨ ਜ਼ੇਰੇ ਇਲਾਜ ਸਨ। ਆਨੰਦਕਿ੍ਰਸ਼ਨਨ ਆਈ.ਆਈ.ਟੀ. ਕਾਨਪੁਰ ਦੇ ਬੋਰਡ ਆਫ ਗਵਰਨਰਜ਼ ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਵਿਚ ਵੀ ਕਈ ਅਹੁਦਿਆਂ ’ਤੇ ਸੇਵਾਵਾਂ ਦਿੱਤੀਆਂ, ਜਿਨ੍ਹਾਂ ਵਿਚ ਸਾਇੰਸ ਐਂਡ ਟੈਕਨਾਲੋਜੀ ਫਾਰ ਡਿਵੈੱਲਪਮੈਂਟ ਦੇ ਡਿਪਟੀ ਡਾਇਰੈਕਟਰ ਦਾ ਅਹੁਦਾ ਵੀ ਸ਼ਾਮਲ ਹੈ। ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਆਨੰਦਕਿ੍ਰਸ਼ਨਨ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Share