#PUNJAB

ਪੰਜਾਬੀ ਗਾਇਕਾਂ, ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦਾ ਗਠਜੋੜ: ਏ.ਜੀ.ਟੀ.ਐੱਫ. ਵੱਲੋਂ ਕਰਨ ਔਜਲਾ ਦਾ ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ, 28 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਪੰਜਾਬੀ ਗਾਇਕਾਂ, ਗੈਂਗਸਟਰਾਂ ਅਤੇ ਟਰੈਵਲ ਏਜੰਟਾਂ ਦੇ ਗਠਜੋੜ ‘ਤੇ ਵੱਡੀ ਕਾਰਵਾਈ ਕਰਦਿਆਂ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਏ.ਜੀ.ਟੀ.ਐੱਫ. ਨੇ ਗ੍ਰਿਫ਼ਤਾਰ ਕਰ ਲਿਆ ਹੈ। ਏ.ਜੀ.ਟੀ.ਐੱਫ. ਦੇ ਸੂਤਰਾਂ ਨੇ ਦੱਸਿਆ ਕਿ ਰਾਜ ਦੀ ਅਪਰਾਧ ਸ਼ਾਖਾ ਕੋਲ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਜ਼ਿਆਦਾਤਰ ਟਰੈਵਲ ਏਜੰਟ ਹਨ। ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

Leave a comment