ਨਕੋਦਰ, 21 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਕੁਸ਼ਤੀ ਖਿਡਾਰੀ ਕੇ.ਐੱਸ. ਮੱਖਣ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਨਕੋਦਰ ਦੇ ਨੇੜਲੇ ਪਿੰਡ ਸ਼ੰਕਰ ਵਿਖੇ ਹੋਏ ਇੱਕ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕੇ.ਐੱਸ. ਮੱਖਣ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੱਖਣ ਵਰਗੇ ਮਸ਼ਹੂਰ ਚਿਹਰਿਆਂ ਦੇ ਪਾਰਟੀ ਵਿਚ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਉਪਰੰਤ ਕੇ.ਐੱਸ. ਮੱਖਣ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਦਿਨ-ਰਾਤ ਡੱਟ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਪੰਜਾਬੀ ਗਾਇਕ ਕੇ.ਐੱਸ. ਮੱਖਣ ਅਕਾਲੀ ਦਲ ‘ਚ ਹੋਏ ਸ਼ਾਮਲ

