#PUNJAB

ਪੰਜਾਬੀ ਜਗਤ ਦੇ ਉੱਘੇ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਹੋਰ ਗੰਭੀਰ ਹੋਈ

ਲੁਧਿਆਣਾ, 16 ਜੁਲਾਈ (ਪੰਜਾਬ ਮੇਲ)- ਪੰਜਾਬੀ ਜਗਤ ਦੇ ਉੱਘੇ ਗਾਇਕ ਸੁਰਿੰਦਰ ਛਿੰਦਾ ਦੀ ਸਰੀਰਕ ਹਾਲਤ ਹੋਰ ਗੰਭੀਰ ਹੋ ਗਈ ਹੈ, ਜਿਸ ਕਰਕੇ ਉਨ੍ਹਾਂ ਨੂੰ ਚਾਹੁਣ ਵਾਲਿਆਂ ‘ਚ ਪ੍ਰੇਸ਼ਾਨੀ ਪਾਈ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਗਾਇਕ ਛਿੰਦਾ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਦੀਪ ਹਸਪਤਾਲ ਤੋਂ ਦਿਆਨੰਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਵੇਲੇ ਉਹ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਦਾਖ਼ਲ ਹਨ, ਜਿਥੇ ਉਨ੍ਹਾਂ ਦਾ ਇਲਾਜ ਮੈਡੀਸਨ ਦੇ ਮਾਹਿਰ ਡਾ. ਸੰਦੀਪ ਪੁਰੀ ਕਰ ਰਹੇ ਹਨ, ਜਦਕਿ ਇਸ ਦੇ ਨਾਲ ਹੀ ਛਾਤੀ ਰੋਗਾਂ ਦੇ ਮਾਹਿਰ ਡਾ. ਅਕਾਸ਼ਦੀਪ ਸਿੰਘ ਵੀ ਡਾਕਟਰੀ ਟੀਮ ਵਿਚ ਸ਼ਾਮਲ ਹਨ।

Leave a comment