ਪੰਜਾਬੀ ਟਾਈਮਜ਼ ਦੇ ਮੁੱਖ ਸੰਪਾਦਕ ਅਮੋਲਕ ਸਿੰਘ ਜੰਮੂ ਨਹੀਂ ਰਹੇ

63
Share

ਸ਼ਿਕਾਗੋ, 21 ਅਪ੍ਰੈਲ (ਪੰਜਾਬ ਮੇਲ)- ਪੰਜਾਬੀ ਭਾਈਚਾਰੇ ਲਈ ਬਹੁਤ ਦੁਖਦਾਈ ਖ਼ਬਰ ਹੈ ਕਿ ਪੰਜਾਬ ਟਾਈਮਜ਼ ਦੇ ਮੁੱਖ ਸੰਪਾਦਕ ਅਮੋਲਕ ਸਿੰਘ ਜੰਮੂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਵਿਰਾਜੇ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰੀ ਤੋਂ ਪੀੜਤ ਸਨ। ਪਰ ਪੰਜਾਬ ਟਾਈਮਜ਼ ਅਖ਼ਬਾਰ ਨੂੰ ਉਹ ਬੜੀ ਹਿੰਮਤ ਅਤੇ ਹੌਂਸਲੇ ਨਾਲ ਚਲਾ ਰਹੇ ਸਨ। ਅਮੋਲਕ ਸਿੰਘ ਜੰਮੂ ਨੇ ਪਿਛਲੇ ਲੰਮੇ ਸਮੇਂ ਤੋਂ ਪੱਤਰਕਾਰੀ ਦੇ ਖੇਤਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਨੇ ਪੱਤਰਕਾਰੀ ਦਾ ਸਫਰ 1979 ’ਚ ਪੰਜਾਬੀ ਟਿ੍ਰਬਿਊਨ, ਚੰਡੀਗੜ੍ਹ ਤੋਂ ਸ਼ੁਰੂ ਕੀਤਾ। ਅਮਰੀਕਾ ਆਉਣ ’ਤੇ ਉਨ੍ਹਾਂ ਨੇ ਆਪਣਾ ਅਖ਼ਬਾਰ ਪੰਜਾਬ ਟਾਈਮਜ਼ ਚਲਾਇਆ। ਉਹ ਆਪਣੇ ਪਿੱਛੇ ਪਤਨੀ ਜਸਪ੍ਰੀਤ ਕੌਰ ਅਤੇ ਬੇਟਾ ਮਨਦੀਪ ਸਿੰਘ ਅਤੇ ਪਰਿਵਾਰ ਨੂੰ ਛੱਡ ਗਏ ਹਨ।
ਅਦਾਰਾ ਪੰਜਾਬ ਮੇਲ ਯੂ.ਐੱਸ.ਏ. ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਨੇ ਅਮੋਲਕ ਸਿੰਘ ਜੰਮੂ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਲਈ ਬਲ ਬਖਸ਼ਣ ਲਈ ਅਰਦਾਸ ਕੀਤੀ।

Share