ਪੰਜਾਬੀ ਦੀ ਕੈਲੇਫੋਰਨੀਆ ‘ਚ ਸੜਕ ਹਾਦਸੇ ‘ਚ ਮੌਤ

827

ਕੈਲੇਫੋਰਨੀਆ, 15 ਮਈ (ਪੰਜਾਬ ਮੇਲ)- ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆ ਵਿੱਚ ਵਾਪਰੇ ਇੱਕ ਸੜਕ ਹਾਦਸੇ ‘ਚ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ, ਜੋ ਕਿ ਪੰਜਾਬ ਦੇ ਕਸਬਾ ਭਦੌੜ ਦਾ ਵਾਸੀ ਸੀ। ਸਾਬਕਾ ਸਰਪੰਚ ਜਰਨੈਲ ਸਿੰਘ ਮਾਨ ਕੋਠੇ ਖਿਉਣ ਸਿੰਘ ਨਾਂ ਦਾ ਇਹ ਵਿਅਕਤੀ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਪਰਿਵਾਰਕ ਮੈਂਬਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਲੇਫੋਰਨੀਆ ‘ਚ ਰਾਤ ਸਮੇਂ ਜਰਨੈਲ ਸਿੰਘ ਆਪਣੇ ਸਾਥੀਆਂ ਸਣੇ ਕੰਮ ਤੋਂ ਘਰ ਪਰਤ ਰਿਹਾ ਸੀ ਇਸ ਦੌਰਾਨ ਜਰਨੈਲ ਸਿੰਘ ਦੀ ਗੱਡੀ ਨੂੰ ਭਾਰੀ ਵਾਹਨ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।