#PUNJAB

ਪੰਜਾਬੀ ਨੌਜਵਾਨਾਂ ਦੀ ਰਿਹਾਈ ਲਈ ਵਿਦੇਸ਼ ਸਕੱਤਰ ਨੂੰ ਮਿਲੇ ਧਾਲੀਵਾਲ

ਅੰਮ੍ਰਿਤਸਰ/ਅਜਨਾਲਾ, 27 ਮਈ (ਪੰਜਾਬ ਮੇਲ)- ਇੰਡੋਨੇਸ਼ੀਆ ਵਿਚ ਕਤਲ ਮਾਮਲੇ ‘ਚ ਫਸੇ ਪਿੰਡ ਗੱਗੋਮਾਹਲ ਦੇ ਦੋ ਨੌਜਵਾਨਾਂ ਦੀ ਮਦਦ ਲਈ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ ਵਿਦੇਸ਼ ਸਕੱਤਰ ਡਾ. ਔਸਫ ਸਈਅਦ ਨਾਲ ਮੁਲਾਕਾਤ ਕਰ ਕੇ ਮਦਦ ਕਰਨ ਦੀ ਅਪੀਲ ਕੀਤੀ ਹੈ। ਧਾਲੀਵਾਲ ਨੇ ਦੱਸਿਆ ਕਿ ਗੁਰਮੇਜ ਸਿੰਘ ਤੇ ਅਜੈਪਾਲ ਸਿੰਘ ਟਰੈਵਲ ਏਜੰਟ ਦੀ ਠੱਗੀ ਦਾ ਸ਼ਿਕਾਰ ਹੋਏ ਹਨ। ਇੰਡੋਨੇਸ਼ੀਆ ‘ਚ ਇਕ ਏਜੰਟ ਨੇ ਇਨ੍ਹਾਂ ਨੂੰ ਬੰਧਕ ਬਣਾਈ ਰੱਖਿਆ ਅਤੇ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕੀਤੀ। ਇੱਥੋਂ ਬਚਣ ਦੇ ਚੱਕਰ ‘ਚ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਹ ਦੋਵੇਂ ਫੜੇ ਗਏ। ਧਾਲੀਵਾਲ ਨੇ ਵਿਦੇਸ਼ ਸਕੱਤਰ ਨੂੰ ਅਪੀਲ ਕੀਤੀ ਕਿ ਉਹ ਇਹ ਮਸਲਾ ਭਾਰਤ ਸਰਕਾਰ ਜ਼ਰੀਏ ਇੰਡੋਨੇਸ਼ੀਆ ਸਰਕਾਰ ਕੋਲ ਉਠਾਉਣ, ਤਾਂ ਜੋ ਇਨ੍ਹਾਂ ਨੂੰ ਬਚਾਇਆ ਜਾ ਸਕੇ।

Leave a comment