ਭੁਲੱਥ, 24 ਨਵੰਬਰ (ਪੰਜਾਬ ਮੇਲ)- ਅਮਰੀਕਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਭੁਲੱਥ ਦੇ ਇਕ ਨੌਜਵਾਨ ਦਾ ਅਮਰੀਕਾ ‘ਚ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਘੁੰਮਣ ਉਰਫ਼ ਪੰਮਾ (35) ਪੁੱਤਰ ਸਵ. ਕਰਨੈਲ ਸਿੰਘ ਘੁੰਮਣ, ਵਾਸੀ ਭੁਲੱਥ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪਰਮਜੀਤ ਸਿੰਘ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਬੀਤੀ ਰਾਤ ਅਮਰੀਕਾ ਤੋਂ ਫੋਨ ਰਾਹੀਂ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਪਰਮਜੀਤ ਸਿੰਘ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿਚ ਬੈਠਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪੰਜਾਬੀ ਨੌਜਵਾਨ ਦਾ ਅਮਰੀਕਾ ‘ਚ ਗੋਲ਼ੀ ਮਾਰ ਕੇ ਕਤਲ

