#PUNJAB

ਪੰਜਾਬੀ ਨੌਜਵਾਨ ਦਾ ਅਮਰੀਕਾ ‘ਚ ਗੋਲ਼ੀਆਂ ਮਾਰ ਕੇ ਕਤਲ

ਹੁਸ਼ਿਆਰਪੁਰ, 30 ਜੂਨ (ਪੰਜਾਬ ਮੇਲ)- ਕੈਲੀਫੋਰਨੀਆ ਦੇ ਵਿਕਟਰ ਵੈਲੀ ਸਥਿਤ ਸਟੋਰ ‘ਚ 27 ਸਾਲਾ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦੇ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਦੋ ਮੁੰਡੇ ਹਨ ਅਤੇ ਦੋਵੇਂ ਅਮਰੀਕਾ ਵਿਚ ਇਕੋ ਥਾਂ ‘ਤੇ ਕੰਮ ਕਰਦੇ ਹਨ। ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਹਨ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ।
ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਬੇਟੇ ਨੇ ਦੱਸਿਆ ਕਿ ਜਿੱਥੇ ਪ੍ਰਵੀਨ ਕੰਮ ਕਰਦਾ ਸੀ, ਉਥੇ ਇਕ ਹਥਿਆਰਬੰਦ ਲੁਟੇਰਾ ਆਇਆ ਹੈ ਅਤੇ ਉਨ੍ਹਾਂ ਕੋਲੋਂ ਪੈਸੇ ਮੰਗਣ ਲੱਗਾ। ਇਕ ਕਾਤਲ ਲੁਟੇਰਾ ਉਸ ਸਟੋਰ ‘ਤੇ ਆਇਆ, ਜਿੱਥੇ ਪ੍ਰਵੀਨ ਕੰਮ ਜਦੋਂ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲੱਗਣ ਕਾਰਨ ਪ੍ਰਵੀਨ ਦੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਸੂਰਤ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਪ੍ਰਵੀਨ ਕੁਮਾਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕਰੇ।

Leave a comment