ਪੰਜਾਬੀ ਨੌਜਵਾਨ ਦੀ ਸਰੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

129
Share

ਸਰੀ/ਲਹਿਰਾਗਾਗਾ, 29 ਮਈ (ਪੰਜਾਬ ਮੇਲ)- ਸਰੀ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਹਿਰਾਗਾਗਾ ਦੇ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਰਹਿਣ ਵਾਲੇ 24 ਸਾਲਾ ਮਿ੍ਰਤਕ ਮਨਦੀਪ ਸਿੰਘ ਦੇ ਪਿਤਾ ਸਤਿਗੁਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ 2018 ’ਚ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਅਤੇ ਆਪਣੇ ਚਚੇਰੇ ਭਰਾ ਨਾਲ ਕੈਨੇਡਾ ਦੇ ਸਰੀ ਵਿਖੇ ਰਹਿ ਰਿਹਾ ਸੀ ਤੇ ਬੀਤੀ ਰਾਤ ਉਸ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ 2019 ’ਚ ਪੰਜਾਬ ਆਉਣ ’ਤੇ ਉਸ ਦਾ ਵਿਆਹ ਵੀ ਕਰ ਦਿੱਤਾ ਗਿਆ ਸੀ ਤੇ ਉਸ ਦੀ ਪਤਨੀ ਦੇ ਕੈਨੇਡਾ ਜਾਣ ਲਈ ਫਾਈਲ ਲਗਾਈ ਹੋਈ ਸੀ, ਪਰ ਕੁਦਰਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਮੰਗਵਾਉਣ ਦੇ ਯਤਨ ਕੀਤੇ ਜਾਣ।¿

Share