ਪੰਜਾਬੀ ਸਾਹਿਤ ਅਕਾਦਮੀ ਚੋਣਾਂ ਲਈ 29 ਉਮੀਦਵਾਰ ਚੋਣ ਮੈਦਾਨ ’ਚ

113
Share

ਲੁਧਿਆਣਾ, 24 ਜਨਵਰੀ (ਪੰਜਾਬ ਮੇਲ)- ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਹਕੀਕਤ ਸਿੰਘ ਮਾਂਗਟ ਨੇ ਦੱਸਿਆ ਕਿ ਅਕਾਦਮੀ ਦੇ ਪ੍ਰਬੰਧਕੀ ਬੋਰਡ ਤੇ ਅਹੁਦੇਦਾਰਾਂ ਦੀਆਂ 30 ਜਨਵਰੀ ਨੂੰ ਪੰਜਾਬੀ ਭਵਨ ਲੁਧਿਆਣਾ ’ਚ ਹੋਣ ਵਾਲੀਆਂ ਦੋ ਸਾਲਾ (2022-2024) ਚੋਣਾਂ ਲਈ 29 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਇਸ ਦੇ ਨਾਲ ਹੀ ਪ੍ਰਧਾਨ ਦੇ ਅਹੁਦੇ ਲਈ ਬਾਕੀ ਉਮੀਦਵਾਰਾਂ ਵੱਲੋਂ ਨਾਂ ਵਾਪਸ ਲੈਣ ਮਗਰੋਂ ਹੁਣ ਡਾ. ਲਖਵਿੰਦਰ ਸਿੰਘ ਜੌਹਲ ਇਕੱਲੇ ਉਮੀਦਵਾਰ ਬਚੇ ਹਨ।
ਸੀਨੀਅਰ ਮੀਤ ਪ੍ਰਧਾਨ ਦੇ ਇੱਕ ਅਹੁਦੇ ਲਈ ਡਾ. ਸੁਰਜੀਤ ਸਿੰਘ ਤੇ ਡਾ. ਸ਼ਿਆਮ ਸੁੰਦਰ ਦੀਪਤੀ, ਪੰਜ ਮੀਤ ਪ੍ਰਧਾਨਾਂ ਲਈ ਡਾ. ਗੁਰਮੀਤ ਕੱਲਰਮਾਜਰੀ, ਸੁਖਦਰਸ਼ਨ ਗਰਗ, ਭਗਵੰਤ ਰਸੂਲਪੁਰੀ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਹਰਵਿੰਦਰ ਸਿੰਘ ਸਿਰਸਾ, ਤ੍ਰੈਲੋਚਨ ਲੋਚੀ, ਸਿਮਰਤ ਸੁਮੈਰਾ ਤੇ ਡਾ. ਭਗਵੰਤ ਸਿੰਘ, ਜਨਰਲ ਸਕੱਤਰ ਦੇ ਅਹੁਦੇ ਲਈ ਡਾ. ਗੁਰਇਕਬਾਲ ਸਿੰਘ ਤੇ ਡਾ. ਗੁਲਜ਼ਾਰ ਸਿੰਘ ਪੰਧੇਰ, ਪ੍ਰਬੰਧਕੀ ਬੋਰਡ ਦੇ ਪੰਦਰਾਂ ਮੈਂਬਰ ਚੁਣੇ ਜਾਣੇ ਹਨ ਜਿਸ ਲਈ ਹਰਦੀਪ ਢਿੱਲੋਂ, ਜਸਵੀਰ ਝੱਜ, ਕਰਮ ਸਿੰਘ ਜ਼ਖ਼ਮੀ, ਹਰਬੰਸ ਮਾਲਵਾ, ਸੰਤੋਖ ਸਿੰਘ ਸੁੱਖੀ, ਡਾ. ਗੁਰਮੇਲ ਸਿੰਘ, ਇੰਦਰਾ ਵਿਰਕ, ਅਸ਼ੋਕ ਵਸ਼ਿਸ਼ਠ, ਕੇ. ਸਾਧੂ ਸਿੰਘ, ਰੋਜ਼ੀ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਕੌਰ ਮਹਿਕ, ਬਲਜੀਤ ਸਿੰਘ ਰੈਣਾਂ, ਗੁਰਸੇਵਕ ਸਿੰਘ ਢਿੱਲੋਂ, ਬਲਦੇਵ ਸਿੰਘ ਝੱਜ ਅਤੇ ਪਰਮਜੀਤ ਸਿੰਘ ਮਾਨ ਦੇ ਨਾਮ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਹੀ ਚੋਣ ਕਰਵਾਈ ਜਾਵੇਗੀ। ਉਨ੍ਹਾਂ ਅਕਾਦਮੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਵਾਲੇ ਦਿਨ ਵੈਕਸੀਨੇਸ਼ਨ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਇਸ ਸਮੇਂ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਸੈਨੇਟਾਈਜ਼ਰ ਵਰਤਣਾ ਲਾਜ਼ਮੀ ਹੋਵੇਗਾ।

Share