#AMERICA

ਪੰਜਾਬੀ ਸਾਹਿਤ ਸਭਾ ਵੱਲੋਂ ਅੰਤਰਰਾਸ਼ਟਰੀ Conference 19 ਮਈ ਨੂੰ

ਸੈਕਰਾਮੈਂਟੋ, 10 ਅਪ੍ਰੈਲ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ 20ਵੀਂ ਸਾਲਾਨਾ ਪੰਜਾਬੀ ਕਾਨਫਰੰਸ 19 ਮਈ, 2024 ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਦਲਵੀਰ ਦਿਲ ਨਿੱਜਰ ਅਤੇ ਜਨਰਲ ਸਕੱਤਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸਾਹਿਤਕਾਰ ਅਤੇ ਬੁੱਧੀਜੀਵੀ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਇਸ ਮੌਕੇ ਪੰਜਾਬੀ ਸਾਹਿਤ ਬਾਰੇ ਪਰਚੇ ਪੜ੍ਹੇ ਜਾਣਗੇ। ਕਵੀ ਸੰਮੇਲਨ ਹੋਵੇਗਾ। ਪੰਜਾਬੀ ਮਾਂ ਬੋਲੀ ਬਾਰੇ ਵਿਚਾਰ-ਚਰਚਾ ਹੋਵੇਗੀ। ਇਸ ਤੋਂ ਇਲਾਵਾ ਗੀਤ-ਸੰਗੀਤ ਵੀ ਹੋਵੇਗਾ। ਦੇਸ਼ਾਂ-ਵਿਦੇਸ਼ਾਂ ਤੋਂ ਸਾਹਿਤਕਾਰਾਂ ਨੂੰ ਇਸ ਕਾਨਫਰੰਸ ਵਿਚ ਪਹੁੰਚਣ ਲਈ ਸੁਨੇਹੇ ਪਹੁੰਚਣੇ ਸ਼ੁਰੂ ਹੋ ਗਏ ਹਨ। ਇਹ ਕਾਨਫਰੰਸ ਵਿਖੇ Pooja Restaurant, 1223 Merkely Ave. West Sacramento, 95691 ਹੋਵੇਗੀ। ਹੋਰ ਜਾਣਕਾਰੀ ਲਈ 916-628-2210  ਜਾਂ 916-320-9444 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।