– ਪੰਜਾਬ ਦੇ ਬਠਿੰਡਾ ਅਤੇ ਫਰੀਦਕੋਟ ਸ਼ਹਿਰ ਰਹੇ ਸਭ ਤੋਂ ਠੰਢੇ
– ਤਾਪਮਾਨ 3.2 ਡਿਗਰੀ ਸੈਲਸੀਅਸ ਕੀਤਾ ਦਰਜ
ਚੰਡੀਗੜ੍ਹ, 14 ਜਨਵਰੀ (ਪੰਜਾਬ ਮੇਲ)- ਪੰਜਾਬ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿਚ ਲੋਹੜੀ ਵਾਲੀ ਰਾਤ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ। ਇਸ ਦੌਰਾਨ ਸੜਕਾਂ ‘ਤੇ ਵਧੇਰੇ ਸੰਘਣੇ ਧੁੰਦ ਹੋਣ ਕਰਕੇ ਦੂਰ ਤੱਕ ਦੇਖਣ ਦੀ ਹੱਦ ਨਾ ਬਰਾਬਰ ਹੀ ਦਰਜ ਕੀਤੀ ਗਈ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਵਿਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਚੱਲ ਰਹੀਆਂ ਸੀਤ ਲਹਿਰਾਂ ਨੇ ਆਮ ਲੋਕਾਂ ਨੂੰ ਵੀ ਸਵੇਰ ਸਮੇਂ ਕੰਬਣੀ ਛੇੜੀ ਰੱਖੀ।
ਪੰਜਾਬ ਵਿਚ ਬਠਿੰਡਾ ਅਤੇ ਫਰੀਦਕੋਟ ਸ਼ਹਿਰ ਸਭ ਤੋਂ ਠੰਢੇ ਰਹੇ। ਦੋਵਾਂ ਸ਼ਹਿਰਾਂ ਵਿਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜਦੋਂ ਕਿ ਦੂਜੇ ਪਾਸੇ ਹਰਿਆਣਾ ਵਿਚ ਸੋਨੀਪਤ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਸੋਨੀਪਤ ਵਿਚ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 4.3 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 5.4 ਡਿਗਰੀ ਸੈਲਸੀਅਸ, ਪਟਿਆਲਾ ਵਿਚ 4.4 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿਚ 3.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿਚ 4.5 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿਚ 5.6 ਡਿਗਰੀ ਸੈਲਸੀਅਸ, ਮਾਨਸਾ ਵਿਚ 5.4 ਡਿਗਰੀ ਸੈਲਸੀਅਸ ਅਤੇ ਰੋਪੜ ਵਿਚ ਪੰਜ ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।
ਗੁਆਂਢੀ ਸੂਬੇ ਹਰਿਆਣਾ ਦੇ ਅੰਬਾਲਾ ਵਿਚ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ, ਹਿਸਾਰ ਵਿਚ 0.5 ਡਿਗਰੀ ਸੈਲਸੀਅਸ, ਕਰਨਾਲ ਵਿਚ 3.6 ਡਿਗਰੀ ਸੈਲਸੀਅਸ, ਮਹਿੰਦਰਗੜ ਵਿਚ ਇੱਕ ਡਿਗਰੀ ਸੈਲਸੀਅਸ, ਰੋਹਤਕ ਵਿਚ 3.6 ਡਿਗਰੀ ਸੈਲਸੀਅਸ, ਭਿਵਾਨੀ ਵਿਚ 1.2 ਡਿਗਰੀ ਸੈਲਸੀਅਸ, ਫਰੀਦਾਬਾਦ ਵਿਚ 4.3 ਡਿਗਰੀ ਸੈਲਸੀਅਸ, ਗੁਰੂਗ੍ਰਾਮ ਵਿਚ 0.8 ਡਿਗਰੀ ਸੈਲਸੀਅਸ, ਜੀਂਦ ਵਿਚ 3.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ। ਇਹ ਤਾਪਮਾਨ ਇੱਕ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਆਮ ਨਾਲੋਂ ਘੱਟ ਦਰਜ ਕੀਤਾ ਗਿਆ।
ਪੰਜਾਬ ਅਤੇ ਹਰਿਆਣਾ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਦਾ ਕਹਿਰ ਜਾਰੀ

