ਪੰਜਾਬ ਕਾਂਗਰਸ ’ਚ ਸੰਕਟ : ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣ ਲਈ ਕਿਹਾ, ਮੁੱਖ ਮੰਤਰੀ ਨੇ ਦਿੱਤੀ ਪਾਰਟੀ ਛੱਡਣ ਦੀ ਧਮਕੀ!

276
Share

ਚੰਡੀਗੜ੍ਹ, 18 ਸਤੰਬਰ (ਪੰਜਾਬ ਮੇਲ)- ਪੰਜਾਬ ਚ ਕਾਂਗਰਸ ਕਲੇਸ਼ ਹੋਰ ਵੱਧ ਗਿਆ ਹੈ। ਬੀਤੇ ਦਿਨੀਂ ਖ਼ਬਰ ਆਈ ਸੀ ਕਿ ਕੈਪਟਨ ਖਿਲਾਫ ਕੁਝ ਵਿਧਾਇਕਾਂ ਨੇ ਕਾਂਗਰਸ ਹਾਈਕਮਾਨ ਨੂੰ ਸੀਐਲਪੀ ਦੀ ਮੀਟਿੰਗ ਲੀ ਚਿੱਠੀ ਲਿੱਖੀ ਸੀ। ਪਰ ਇਸ ਬਾਰੇ ਜਦੋਂ ਬੀਤੇ ਦਿਨੀਂ ਅਸੀਂ ਸੁਖਜਿੰਦਰ ਰੰਧਾਵਾ ਅਤੇ ਰਾਜ ਕੁਮਾਰ ਵੇਰਕਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਗੋਲਮੋਲ ਜਵਾਬ ਦੇ ਕੇ ਇਸ ਨੂੰ ਟਾਲਣ ਦੀ ਕੋਸ਼ਿਸ਼ ਕੀਤੀ।

ਜਿਸ ਤੋਂ ਬਾਅਦ ਦੇਰ ਰਾਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਭ ਨੂੰ ਹੈਰਾਨ ਕਰ ਦਿੱਤਾ। ਜਿਸ ਚ ਸ਼ਨੀਵਾਰ (18 ਸਤੰਬਰ, 2021) ਸ਼ਾਮ ਨੂੰ ਕਾਂਗਰਸ ਵਿਧਾਇਕ ਦਲ (ਸੀਐਲਪੀਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਹੁਣ ਖ਼ਬਰ ਹੈ ਕਿ ਸੀਐਲਪੀ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣ ਲਈ ਕਿਹਾ। ਇਸ ਤੇਸੀਐਮ ਨੇ ਪਾਰਟੀ ਹਾਈਕਮਾਨ ਨੂੰ ਪਾਰਟੀ ਛੱਡਣ ਦੀ ਧਮਕੀ ਵੀ ਦਿੱਤੀ। ਸੂਤਰਾਂ ਮੁਤਾਬਕ ਕੈਪਟਨ ਨੇ ਸਵੇਰੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ। ਉਨ੍ਹਾਂ ਨੇ ਇਸ ਦੌਰਾਨ ਗਾਂਧੀ ਨੂੰ ਕਿਹਾ ਕਿ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ ਅਤੇ ਉਹ ਪਾਰਟੀ ਤੋਂ ਅਸਤੀਫਾ ਦੇ ਦੇਣਗੇ।


Share