ਚੰਡੀਗੜ੍ਹ, 16 ਜੁਲਾਈ (ਪੰਜਾਬ ਮੇਲ)- ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਚਾਰ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਬੀਜੇਪੀ ਵਿੱਚ ਸ਼ਾਮਲ ਹੋਣਗੇ। ਉਹ ਦਿੱਲੀ ਵਿੱਚ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ।
ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਸੇਖੜੀ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਅਸੰਤੁਸ਼ਟ ਸਨ ਤੇ ਉਨ੍ਹਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ। ਇਸ ਲਈ ਉਹ ਬੀਜੇਪੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਲੀਡਰ ਬੀਜੇਪੀ ਵਿੱਚ ਜਾ ਚੁੱਕੇ ਹਨ।