#PUNJAB

ਪੰਜਾਬ ਕਾਂਗਰਸ ਵੱਲੋਂ ਧਰਮਕੋਟ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ!

ਮੋਗਾ, 16 ਨਵੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਵੱਲੋਂ ਧਰਮਕੋਟ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖ਼ਾਈ ਨੇ ਦੱਸਿਆ ਕਿ ਪਾਰਟੀ ਵੱਲੋਂ ਅੱਜ 7 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ।
ਇਸ ਸੂਚੀ ਮੁਤਾਬਕ, ਵਾਰਡ ਨੰਬਰ 1 ਤੋਂ ਸੁਖਦੇਵ ਸਿੰਘ, 2 ਤੋਂ ਪੂਰਾ ਰਾਣੀ, 3 ਤੋਂ ਗੀਤਾ ਰਾਣੀ, 4 ਤੋਂ ਅੰਮ੍ਰਿਤਪਾਲ ਕੌਰ, 7 ਤੋਂ ਰੁਪਿੰਦਰ ਸਿੰਘ ਸਿੱਧੂ, 9 ਤੋਂ ਨਿਰਮਲ ਸਿੰਘ ਅਤੇ 13 ਤੋਂ ਨਵਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।