ਪੰਜਾਬ ਕਿਸਾਨੀ ਦੇ ਸੰਘਰਸ਼ ਦਾ ਸੇਕ ਪੁੱਜਾ ਅਮਰੀਕਾ

708

ਸਾਨ ਫਰਾਂਸਿਸਕੋ, 7 ਅਕਤੂਬਰ, (ਪੰਜਾਬ ਮੇਲ)- ਸਾਨ ਫਰਾਂਸਿਸਕੋ ਵਿਖੇ ਭਾਰਤੀ ਸਰਕਾਰ ਵੱਲੋਂ ਧੱਕੇਸ਼ਾਹੀ ਨਾਲ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦਾ ਜ਼ਬਰਦਸਤ ਵਿਰੋਧ ਕਰਦਿਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਵਿਸ਼ਵ ਦੇ ਸਮੁੱਚੇ ਭਾਈਚਾਰੇ ਨੂੰ ਆਵਾਜ ਬੁਲੰਦ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਗਈ। ਪਾਸ ਕੀਤੇ ਗਏ ਮਤਿਆਂ ਅਨੁਸਾਰ ਪੰਜਾਬ ਦੀ ਧਰਤੀ ‘ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ, ਕਿਸਾਨਾਂ, ਅਦਾਕਾਰਾਂ, ਗੀਤਕਾਰਾਂ, ਬੁੱਧੀਜੀਵੀ ਵਰਗ ਵੱਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਹਮਾਇਤ ਦੀ ਸ਼ਲਾਘਾ ਕੀਤੀ ਗਈ ਅਤੇ ਵਿਦੇਸ਼ੀ ਭਾਈਚਾਰੇ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਸਮੂਹ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਪੋਰਟਸ ਕਲੱਬਾਂ ਅਤੇ ਪੰਜਾਬ ਨਾਲ ਦਰਦ ਰੱਖਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਰੋਸ ਮਾਰਚ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਫ਼ਰੀਮਾਂਟ ਅਤੇ ਸਿੱਖ ਪੰਚਾਇਤ ਵੱਲੋਂ ਹਰ ਪ੍ਰਾਣੀ ਦਾ ਧੰਨਵਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਨੂੰ ਮਹਿਸੂਸ ਕਰਦਿਆਂ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ।