#PUNJAB

ਪੰਜਾਬ ਕੈਬਨਿਟ ‘ਚ ਫੇਰਬਦਲ; ਮੰਤਰੀਆਂ ਦੇ ਵਿਭਾਗ ਬਦਲੇ

ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਹੋਇਆ ਹੈ। ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਇਕ ਹੋਰ ਅਹਿਮ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਰੋੜਾ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਰਵਜੋਤ ਸਿੰਘ ਕੋਲੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਉਨ੍ਹਾਂ ਨੂੰ ਐੱਨ.ਆਰ.ਆਈ. ਵਿਭਾਗ ਦਿੱਤਾ ਗਿਆ ਹੈ।