ਪੰਜਾਬ ਕੈਬਨਿਟ ਦੇ ਵਿਸਥਾਰ ਲਈ ਕਾਂਗਰਸ ਹਾਈ ਕਮਾਨ ਨੇ ਚੰਨੀ ਨੂੰ ਦਿੱਲੀ ਸੱਦਿਆ

439
Share

ਚੰਡੀਗੜ੍ਹ, 23 ਸਤੰਬਰ (ਪੰਜਾਬ ਮੇਲ)- ਪੰਜਾਬ ’ਚ ਜਲਦ ਹੀ ਕੈਬਨਿਟ ਦਾ ਵਿਸਥਾਰ ਹੋਣਾ ਹੈ ਤੇ ਇਸ ਸਬੰਧ ’ਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਸੱਦਿਆ ਹੈ। ਸ਼੍ਰੀ ਚੰਨੀ ਅੰਮਿ੍ਰਤਸਰ ਹਵਾਈ ਅੱਡੇ ਤੋਂ ਦਿੱਲੀ ਰਵਾਨਾ ਹੋਣਗੇ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪਿ੍ਰੰਯਕਾ ਗਾਂਧੀ ਵਾਡਰਾ ਬੀਤੀ ਸ਼ਾਮ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਰਵਾਨਾ ਹੋ ਗਏ ਸਨ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਦਿੱਲੀ ਗਏ ਹਨ। ਸ਼੍ਰੀ ਜਾਖੜ ਨੂੰ ਪੰਜਾਬ ਕਾਂਗਰਸ ਵਿੱਚ ਵੱਡਾ ਅਹੁਦਾ ਮਿਲ ਸਕਦਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਉਪ ਮੁੱਖ ਮੰਤਰੀ ਦਾ ਅਹੁਦਾ ਠੁਕਰਾ ਦਿੱਤਾ ਸੀ। ਉਹ ਅੱਜ ਕਾਂਗਰਸ ਹਾਈ ਕਮਾਨ ਦੀ ਹੋਣ ਵਾਲੀ ਮੀਟਿੰਗ ’ਚ ਸ਼ਾਮਲ ਹੋਣਗੇ।

Share