#PUNJAB

ਪੰਜਾਬ ਗਵਰਨਰ ਨੇ ਮੁੱਖ ਮੰਤਰੀ ਨੂੰ ਸੂਬੇ ਸਿਰ ਚੜ੍ਹੇ ਕਰਜ਼ੇ ਬਾਰੇ ਪੱਤਰ ਲਿਖ ਕੇ ਚੁੱਕੇ ਸਵਾਲ

ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਟਕਰਾਅ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਪਰਿਵਾਰ ਨਾਲ ਜਨਮ ਦਿਨ ਮਨਾਇਆ ਜਾ ਰਿਹਾ ਹੈ ਤਾਂ ਉਸੇ ਦੌਰਾਨ ਪੰਜਾਬ ਦੇ ਰਾਜਪਾਲ ਨੇ ਉਨ੍ਹਾਂ ਨੂੰ ਪੱਤਰ ਲਿੱਖ ਕੇ ਸੂਬੇ ਸਿਰ ਚੜ੍ਹੇ ਕਰਜ਼ੇ ਬਾਰੇ ਖੜੇ ਕੀਤੇ ਹਨ। ਰਾਜਪਾਲ ਨੇ ਪੱਤਰ ਵਿਚ ਕੈਗ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2022-23 ਵਿਚ 10 ਹਜ਼ਾਰ ਕਰੋੜ ਰੁਪਏ ਦਾ ਵਾਧੂ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੇ ਸਾਲ 2022-23 ਵਿਚ 23,835 ਕਰੋੜ ਰੁਪਏ ਤੱਕ ਦਾ ਕਰਜ਼ਾ ਲੈਣ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਦੋਂਕਿ ਸੂਬਾ ਸਰਕਾਰ ਨੇ 33,886 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਰਾਜਪਾਲ ਨੇ ਸਰਕਾਰ ਤੋਂ ਬਗ਼ੈਰ ਦੱਸੇ ਕੀਤੇ ਖਰਚਿਆਂ ਦਾ ਬਿਓਰਾ ਮੰਗਿਆ। ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਿੱਤੀ ਸਰੋਤਾਂ ਦਾ ਪ੍ਰਬੰਧ ਕੁਸ਼ਲਤਾ ਨਾਲ ਨਹੀਂ ਕਰ ਰਹੀ ਹੈ।

Leave a comment