#PUNJAB

ਪੰਜਾਬ ‘ਚ ਅਕਾਲੀ ਦਲ-ਬਸਪਾ ਦਾ ਗਠਜੋੜ ਟੁੱਟਿਆ !

ਜਲੰਧਰ, 15 ਜਨਵਰੀ, (ਪੰਜਾਬ ਮੇਲ)-  ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅਕਾਲੀ ਦਲ ਨੂੰ ਪੰਜਾਬ ਵਿਚ ਬਸਪਾ ਨਾਲ ਗਠਜੋੜ ਨੂੰ ਲੈ ਕੇ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਬਸਪਾ ਮੁਖੀ ਮਾਇਆਵਤੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਵੱਡਾ ਐਲਾਨ ਕੀਤਾ ਹੈ, ਜਿੱਥੇ ਉਹ ਅਕਾਲੀ ਦਲ ਨਾਲ ਗਠਜੋੜ ਤੋਂ ਕਿਤੇ ਨਾ ਕਿਤੇ ਕਿਨਾਰਾ ਕਰਦੇ ਹੋਏ ਨਜ਼ਰ ਆ ਰਹੇ ਹਨ।  ਦਰਅਸਲ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਆਪਣੇ 68ਵੇਂ ਜਨਮ ਦਿਨ ਮੌਕੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਬਸਪਾ 2024 ਦੀਆਂ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ ਅਤੇ ਜਾਤੀਵਾਦੀ, ਪੂੰਜੀਵਾਦੀ ਅਤੇ ਸੌੜੀ ਸੋਚ ਰੱਖਣ ਵਾਲੀਆਂ ਵਿਰੋਧੀ ਪਾਰਟੀਆਂ ਤੋਂ ਦੂਰੀ ਬਣਾ ਕੇ ਰੱਖੇਗੀ। ਇਹ ਚੋਣ ਕਿਸੇ ਵੀ ਗਠਜੋੜ ਜਾਂ ਪਾਰਟੀ ਨਾਲ ਨਹੀਂ ਲੜੇਗੀ। ਉਨ੍ਹਾਂ ਦੇ ਬਿਆਨ ਤੋਂ ਸਪਸ਼ਟ ਹੁੰਦਾ ਹੈ ਕਿ ਬਸਪਾ ਦਾ ਜਿਹੜੇ-ਜਿਹੜੇ ਸੂਬਿਆਂ ਵਿਚ ਹੋਰਾਂ ਪਾਰਟੀਆਂ ਨਾਲ ਗਠਜੋੜ ਹੈ, ਉਸ ਤੋਂ ਕਿਨਾਰਾ ਕਰਦੇ ਹੋਏ ਨਜ਼ਰ ਆਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਬਸਪਾ ਦਾ ਗਠਜੋੜ ਅਕਾਲੀ ਦਲ ਨਾਲ ਹੈ ਤਾਂ ਕਿਤੇ ਨਾ ਕਿਤੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ ਬਸਪਾ ਅਕਾਲੀ ਦਲ ਨਾਲ ਗਠਜੋੜ ਤੋਂ ਕਿਨਾਰਾ ਕਰ ਰਹੇ ਹਨ।