ਪੰਜਾਬ ’ਚ ਇਸ ਸਾਲ ਡੇਂਗੂ ਨੇ ਤੋੜੇ ਪਿਛਲੇ ਸਾਰੇ ਰਿਕਾਰਡ

296
Share

ਹੁਣ ਤੱਕ 20 ਹਜ਼ਾਰ ਕੇਸ ਮਿਲੇ ਤੇ 70 ਦੀ ਗਈ ਜਾਨ
ਪਟਿਆਲਾ, 13 ਨਵੰਬਰ (ਪੰਜਾਬ ਮੇਲ)- ਡੇਂਗੂ ਨੇ ਇਸ ਸਾਲ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਭਾਵੇਂ ਕਿ ਅਣਅਧਿਕਾਰਤ ਤੌਰ ’ਤੇ ਅੰਕੜੇ ਕਿਤੇ ਜ਼ਿਆਦਾ ਹਨ, ਪਰ ਜੇਕਰ ਸਰਕਾਰੀ ਅੰਕੜਿਆਂ ’ਤੇ ਝਾਤ ਮਾਰੀਏ ਤਾਂ ਇਸ ਵੇਲੇ ਪੰਜਾਬ ਭਰ ਵਿਚ 20 ਹਜ਼ਾਰ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ ਤੇ 70 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਸਾਲ ਜ਼ਿਲ੍ਹਾ ਮੁਹਾਲੀ ਵਿਚ ਡੇਂਗੂ ਦੇ ਤਿੰਨ ਹਜ਼ਾਰ ਕੇਸ ਮਿਲੇ ਹਨ ਤੇ 36 ਵਿਅਕਤੀਆਂ ਦੀ ਮੌਤ ਹੋਈ ਹੈ। ਦੂਜੇ ਨੰਬਰ ’ਤੇ ਬਠਿੰਡਾ ਹੈ, ਜਿਥੇ 2,200 ਕੇਸ ਸਾਹਮਣੇ ਆਏ ਤੇ ਪੰਜ ਵਿਅਕਤੀਆਂ ਨੇ ਦਮ ਤੋੜ ਦਿੱਤਾ। ਉਧਰ, ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਪੱਬਾਂ ਭਾਰ ਹੈ। ਅਧਿਕਾਰੀਆਂ ਅਨੁਸਾਰ ਹੁਣ ਤੱਕ ਪੰਜਾਬ ਵਿਚ 16.50 ਲੱਖ ਘਰਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ।

Share